ਲੌਂਗੋਵਾਲ, 12 ਮਈ (ਵਿਨੋਦ ਸ਼ਰਮਾ, ਖੰਨਾ) - ਜ਼ਿਲ੍ਹਾ ਪੁਲਿਸ ਕਪਤਾਨ ਮੈਡਮ ਰਵਜੋਤ ਗਰੇਵਾਲ ਦੀ ਤਾਇਨਾਤੀ ਤੋਂ ਬਾਅਦ ਵੀ ਲੌਂਗੋਵਾਲ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸ਼ਿਕੰਜਾ ਹੋਰ ਕੱਸ ਦਿੱਤਾ ਹੈ | ਥਾਣਾ ਲੌਂਗੋਵਾਲ ਦੀ ਪੁਲਿਸ ਨੇ ਚਿੱਟੇ (ਹੈਰੋਇਨ) ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਐਸ.ਐਚ.ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਕੇਸ ਵਿੱਚ ਸਹਿ. ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰੀ ਮਿਲਣ 'ਤੇ ਸਿਮਰਜੀਤ ਸਿੰਘ ਉਰਫ਼ ਸਿਮਰੀ ਪੁੱਤਰ ਕਾਲਾ ਸਿੰਘ ਵਾਸੀ ਕੈਂਬੋਵਾਲ, ਜਗਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਝਾੜੋਂ ਪੱਤੀ ਲੌਂਗੋਵਾਲ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 12 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ |