16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਐਸ.ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 13-05-2026
ਸੰਗਰੂਰ, 12 ਮਈ (ਚੌਧਰੀ ਨੰਦ ਲਾਲ ਗਾਂਧੀ) -ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖਿੱਪਲ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਰਾਜਿੰਦਰ ਸਿੰਘ ਚੰਗਾਲ ਦੀ ਅਗਵਾਈ 'ਚ ਜ਼ਿਲੇ੍ਹ ਦੇ ਨਵੇਂ ਆਏ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਨੂੰ ਮਿਲਿਆ ਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਸ੍ਰੀ ਰਾਜ ਕੁਮਾਰ ਅਰੋੜਾ ਨੇ ਐਸ.ਐਸ.ਪੀ. ਡਾ.ਰਵਜੋਤ ਕੌਰ ਗਰੇਵਾਲ ਦੇ ਧਿਆਨ 'ਚ ਲਿਆਂਦਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਦਾ ਸਤਿਕਾਰ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਸਮਰਪਿਤ ਹੈ | ਸਮਾੇ-ਸਮੇਂ 'ਤੇ ਐਸੋਸੀਏਸ਼ਨ ਵਲੋਂ ਅਮਨ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਮਜਬੂਤ ਕਰਨ ਲਈ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ | ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੈਨਸ਼ਨਰ, ਸੀਨੀਅਰ ਸਿਟੀਜਨ ਅਤੇ ਸਮਾਜ ਸੇਵੀ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਮਹੇਸ਼ ਜੌਹਰ, ਰਾਜ ਕੁਮਾਰ ਬਾਂਸਲ, ਅਸ਼ੋਕ ਸ਼ਰਮਾ (ਜੁਡੀਸ਼ੀਅਰੀ) ਆਦਿ ਵੀ ਮੈਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਨਗਰ ਕੌਂਸਲ ਕਾਮਿਆਂ ਦੇ ਹੱਕ 'ਚ ਆਏ ਭਾਈ ਲੌਂਗੋਵਾਲ ਅਤੇ ਗੋਲਡੀ <br/>
Ad Position 24