16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਪਾਲ ਸਿੰਘ ਸੋਨੰੂ ਬਰੇਟਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਬਜ਼ਰਵਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 13-05-2026
ਸੰਗਰੂਰ, 12 ਮਈ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੰਗਰੂਰ ਦੇ ਕਾਂਗਰਸ ਆਗੂ ਅਤੇ ਪੰਜਾਬ ਓ.ਬੀ.ਸੀ ਸੈੱਲ ਦੇ ਉੱਪ ਚੇਅਰਮੈਨ ਹਰਪਾਲ ਸਿੰਘ ਸੋਨੂ ਨੂੰ ਨਗਰ ਕੌਂਸਲ ਚੋਣਾਂ ਲਈ ਮਾਨਸਾ ਜ਼ਿਲ੍ਹੇ ਦੀ ਬਰੇਟਾ ਨਗਰ ਕੌਂਸਲ ਚੋਣ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਉਪਰੰਤ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਬਰੇਟਾ ਨਗਰ ਕੌਂਸਲ ਦੀ ਚੋਣਾਂ ਵਿਚ ਕਾਂਗਰਸ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ | ਉਨ੍ਹਾਂ ਕਿਹਾ ਕਿ ਉਹ ਚੋਣਾਂ ਤੱਕ ਬਰੇਟਾ ਵਿਖੇ ਪੱਕੇ ਡੇਰੇ ਲਗਾਉਣਗੇ ਅਤੇ ਨੁੱਕੜ ਮੀਟਿੰਗਾਂ, ਚੋਣ ਰੈਲੀਆਂ ਰਾਹੀਂ ਵੋਟਰਾਂ ਨੂੰ ਕਾਂਗਰਸ ਦੇ ਹੱਕ ਵਿਚ ਭੁਗਤਾਉਣ ਲਈ ਹਰ ਸੰਭਵ ਯਤਨ ਕਰਨਗੇ | ਹਰਪਾਲ ਸਿੰਘ ਸੋਨੂ ਅਨੁਸਾਰ ਸੰਗਰੂਰ ਤੋਂ ਕਾਂਗਰਸ ਵਰਕਰ ਬਰੇਟਾ ਸਮੇਤ ਹੋਰ ਥਾਵਾਂ ਜਿੱਥੇ ਨਗਰ ਕੌਂਸਲ ਚੋਣਾਂ ਹੋ ਰਹੀਆਂ ਹਨ ਵਿਖੇ ਜਿੰਦ ਜਾਨ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਂਦਿਆਂ 2027 ਦੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸਰਕਾਰ ਦੇ ਗਠਨ ਦਾ ਰਾਹ ਵੀ ਖੋਲ੍ਹਣਗੇ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਸਤੀਸ਼ ਜੌੜਾ ਵਰਲਡ ਬੁੱਧਿਸਟ ਯੂਨਾਈਟਿਡ ਨੇਸ਼ਨ ਦੇ ਪੰਜਾਬ ਪ੍ਰਧਾਨ ਨਿਯੁਕਤ <br/>
Ad Position 24