16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਰਸਿੰਗ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਸੁਨਾਮ ਊਧਮ ਸਿੰਘ ਵਾਲਾ, 12 ਮਈ (ਰੁਪਿੰਦਰ ਸਿੰਘ ਸੱਗੂ) - ਸੁਨਾਮ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਵਿਖੇ ਅੰਤਰਰਾਸ਼ਟਰੀ ਨਰਸਿੰਗ ਹਫ਼ਤਾ ਮਨਾਇਆ ਗਿਆ | ਇਸ ਸਮਾਗਮ ਵਿਚ ਇੰਸਟੀਚਿਊਟ ਦੁਆਰਾ ਮਨੁੱਖੀ ਸਿਹਤ ਅਤੇ ਅਧਿਕਾਰਾਂ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਸਮਾਗਮ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਜੀਤ ਕੌਰ ਨੇ ਕੀਤਾ | ਸਮਾਗਮ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਰੰਗੋਲੀ ਅਤੇ ਸਪੀਚ ਮੁਕਾਬਲੇ ਵਿਚ ਹਿੱਸਾ ਲਿਆ | ਇਸ ਤੋਂ ਇਲਾਵਾ ਫੋਟੋਗ੍ਰਾਫੀ ਮੁਕਾਬਲਾ ਅਤੇ ਮੋਨੋਐਕਟਿੰਗ ਮੁਕਾਬਲਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਦੀਆਂ ਛੇ ਟੀਮਾਂ ਨੇ ਕੁਇਜ਼ ਮੁਕਾਬਲੇ ਵਿਚ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਜੀਤ ਕੌਰ ਨੇ ਦੱਸਿਆ ਕਿ ਨਰਸਿੰਗ ਦਾ ਕਿੱਤਾ ਸਭ ਤੋਂ ਇਮਾਨਦਾਰ ਕਿੱਤਾ ਹੈ ਅਤੇ ਨਰਸਿੰਗ ਦਾ ਕਿੱਤਾ ਸੇਵਾ ਭਾਵਨਾ ਤੇ ਮਰਿਯਾਦਾ 'ਚ ਜਿਉਣ ਦਾ ਨਾਂਅ ਹੈ | ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਇਸ ਮੋਕੇ ਕਾਲਜ ਦੇ ਵਾਇਸ ਪਿ੍ੰਸੀਪਲ ਪ੍ਰੋ. ਹਰਪ੍ਰੀਤ ਕੌਰ, ਸਵਰਨ ਕੌਰ, ਹਰਵਿੰਦਰ ਕੌਰ, ਮਨਜੀਤ ਕੌਰ, ਹੈਪੀ ਕੌਰ, ਅਮਨਦੀਪ ਕੌਰ, ਭੁਪਿੰਦਰ ਕੌਰ, ਰਾਜਵੀਰ ਕੌਰ, ਗੁਰਪ੍ਰੀਤ ਕੌਰ, ਸੁਖਦੀਪ ਕੌਰ, ਬਲਕਾਰ ਸਿੰਘ, ਗੁਰਜੋਤਸਿੰਘ, ਖੁਸਮੀਤ ਸਿੰਘ ਆਦਿ ਸਮੂਹ ਸਟਾਫ ਸਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਆਇਆ ਅਗਲੀ ਖ਼ਬਰ ਹਰਪਾਲ ਸਿੰਘ ਸੋਨੰੂ ਬਰੇਟਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਬਜ਼ਰਵਰ ਨਿਯੁਕਤ <br/>
Ad Position 24