16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਮਿਲਿਆ ਗ੍ਰੰਥੀ ਸਿੰਘਾਂ ਦਾ ਵਫ਼ਦ <br/>

Ad Position 21
No active advertisement
ਅਜੀਤ ਡੈਸਕ 13-05-2026
ਧਰਮਗੜ੍ਹ, 12 ਮਈ (ਗੁਰਜੀਤ ਸਿੰਘ ਚਹਿਲ)- ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਦੀ ਅਗਵਾਈ ਹੇਠ ਗ੍ਰੰਥੀ ਸਿੰਘਾਂ ਦੇ ਇਕ ਵਫ਼ਦ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਮੁਲਾਕਾਤ ਕਰ ਕੇ ਪੰਜਾਬ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਲਿਆਂਦੇ ਗਏ ਨਵੇਂ ਕਾਨੂੰਨ ਬਾਰੇ ਵਿਚਾਰ-ਵਟਾਂਦਰਾ ਕੀਤਾ | ਵਫ਼ਦ ਮੈਂਬਰਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰਾ ਝਟਕਾ ਦਿੱਤਾ ਹੈ, ਇਸ ਲਈ ਐਸਾ ਕਾਨੂੰਨ ਲਾਜ਼ਮੀ ਹੈ, ਜੋ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਵੇ | ਉਨ੍ਹਾਂ ਇਹ ਵੀ ਆਖਿਆ ਕਿ ਧਾਰਮਿਕ ਗ੍ਰੰਥਾਂ ਅਤੇ ਅਸਥਾਨਾਂ ਦੀ ਪਵਿੱਤਰਤਾ ਕਾਇਮ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋਣ ਦੀ ਲੋੜ ਹੈ | ਗ੍ਰੰਥੀ ਸਿੰਘਾਂ ਨੇ ਕਿਹਾ ਕਿ ਬੇਅਦਬੀ ਕਾਨੂੰਨ 'ਚ ਕਾਫੀ ਊਣਤਾਈਆ ਹਨ, ਜਿਨ੍ਹਾਂ ਨੂੰ ਦਰੁਸਤ ਕੀਤਾ ਜਾਣਾ ਅਤਿ ਜ਼ਰੂਰੀ ਹੈ ਕਿਉਂਕਿ ਅਗਰ ਕੋਈ ਵੀ ਬੇਅਦਬੀ ਕਰੇਗਾ ਤਾਂ ਉਸ ਨੂੰ ਬਣਦੀ ਸਜ਼ਾ ਦਿੱਤੀ ਜਾਣ ਦਾ ਉਹ ਸਵਾਗਤ ਕਰਦੇ ਹਨ ਪਰ ਉਸ ਦੇ ਪਰਿਵਾਰਕ ਮੈਂਬਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਜਾਂ ਗ੍ਰੰਥੀ ਸਿੰਘਾਂ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾ ਕੇ ਸਜ਼ਾ ਦੇਣਾ ਬਿਲਕੁਲ ਠੀਕ ਨਹੀਂ ਹੈ | ਭਾਈ ਛਾਜਲਾ ਨੇ ਕਿਹਾ ਕਿ ਗ੍ਰੰਥੀ ਸਿੰਘ ਤਾਂ ਪਹਿਲਾਂ ਹੀ ਬਹੁਤ ਨਿਗੂਣੀਆਂ ਤਨਖ਼ਾਹਾਂ 'ਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਕਰ ਰਹੇ ਹਨ ਪਰ ਬੇਅਦਬੀ ਲਈ ਗ੍ਰੰਥੀ ਸਿੰਘਾਂ ਨੂੰ ਦੋਸ਼ੀ ਠਹਿਰਾਉਣਾ ਬਿਲਕੁਲ ਵੀ ਜਾਇਜ਼ ਨਹੀਂ | ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੰਗਤਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਜ਼ਰੂਰ ਇਸ ਕਾਨੂੰਨ 'ਚ ਸੁਧਾਈ ਦੀ ਮੰਗ ਕੀਤੀ ਜਾਵੇਗੀ | ਸਿੰਘ ਸਾਹਿਬ ਨਾਲ ਮੁਲਾਕਾਤ ਦੌਰਾਨ ਭਾਈ ਅਵਤਾਰ ਸਿੰਘ, ਚਮਕੌਰ ਸਿੰਘ, ਕਰਨੈਲ ਸਿੰਘ, ਹਰਜਿੰਦਰ ਸਿੰਘ, ਅਨਮੋਲ ਸਿੰਘ, ਗੁਲਾਬ ਸਿੰਘ, ਬੀਬੀ ਗੁਰਪ੍ਰੀਤ ਕੌਰ ਆਦਿ ਗ੍ਰੰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ਮੇਲਾ 15 ਨੂੰ ਅਗਲੀ ਖ਼ਬਰ ਗੋਲਡਨ ਅਰਥ ਸਕੂਲ 'ਚ ਵਿਦਿਆਰਥੀਆਂ ਨੂੰ ਮਿਲੇ ਅਹੁਦੇ <br/>
Ad Position 24