ਮੂਲੋਵਾਲ, 13 ਮਈ (ਰਤਨ ਸਿੰਘ ਭੰਡਾਰੀ) - ਸੰਗਰੂਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿਚ ਨਵਪ੍ਰੀਤ ਕੌਰ, ਹਰਲੀਨ ਕੌਰ, ਸਹਿਜਵੀਰ ਸਿੰਘ, ਮਹਿਕਦੀਪ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ | ਇਸ ਤੋਂ ਇਲਾਵਾ ਹਰਲੀਨ ਕੌਰ, ਹਰਜੋਬਨ ਸਿੰਘ ਅਤੇ ਹਰਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਹੋਰ 13 ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਦੇ ਡੀ.ਪੀ. ਬਿਕਰਮਜੀਤ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਇਹ ਪ੍ਰਾਪਤੀ ਹਾਸਲ ਕੀਤੀ | ਸਕੂਲ ਪਹੁੰਚਣ 'ਤੇ ਸਕੂਲ ਦੀ ਪਿ੍ੰਸੀਪਲ ਕਰਮਜੀਤ ਕੌਰ ਚੱਠਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਚੇਅਰਪਰਸਨ ਗੀਤਾ ਕੇਸਰ, ਅਨਿਲ ਕੇਸਰ ਅਤੇ ਪਿ੍ਤਪਾਲ ਸਿੰਘ ਚੱਢਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |