ਲੌਂਗੋਵਾਲ, 13 ਮਈ (ਵਿਨੋਦ, ਖੰਨਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸੀਨੀਅਰ ਲੀਡਰਸ਼ਿਪ ਨੇ ਲੌਂਗੋਵਾਲ ਦੇ ਸਾਰੇ ਵਾਰਡਾਂ 'ਚੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ | ਪਾਰਟੀ ਹਾਈ ਕਮਾਂਡ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਜੀਤ ਸਿੰਘ ਸਿੱਧੂ ਸਾਬਕਾ ਚੇਅਰਮੈਨ ਅਤੇ ਅਮਨਬੀਰ ਸਿੰਘ ਚੈਰੀ ਸੀਨੀਅਰ ਯੂਥ ਆਗੂ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ | ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਾਫ਼ ਸੁਥਰੀ ਰਾਜਨੀਤੀ ਤਹਿਤ ਨਗਰ ਕੌਂਸਲ ਚੋਣਾਂ ਵਿਚ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ | ਅੱਜ ਜਾਰੀ ਕੀਤੀ ਗਈ ਪਹਿਲੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਅੰਮਿ੍ਤਪਾਲ ਕੌਰ, ਵਾਰਡ ਨੰਬਰ 2 ਤੋਂ ਚਮਕੌਰ ਸਿੰਘ, ਵਾਰਡ ਨੰਬਰ 3 ਤੋਂ ਪਰਮਜੀਤ ਸਿੰਘ, ਵਾਰਡ ਨੰਬਰ 4 ਤੋਂ ਗੁਰਪਾਲ ਸਿੰਘ, ਵਾਰਡ ਨੰਬਰ 6 ਤੋਂ ਜਗਤਾਰ ਸਿੰਘ, ਵਾਰਡ ਨੰਬਰ 8 ਤੋਂ ਭੁਪਿੰਦਰ ਸਿੰਘ, ਵਾਰਡ ਨੰਬਰ 11 ਤੋਂ ਸਰਬਜੀਤ ਕੌਰ, ਵਾਰਡ ਨੰਬਰ 13 ਤੋਂ ਜਸਵਿੰਦਰ ਸਿੰਘ ਅਤੇ ਵਾਰਡ ਨੰਬਰ 15 ਤੋਂ ਅਮਨਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਲੌਂਗੋਵਾਲ, ਸਿੱਧੂ ਅਤੇ ਚੈਰੀ ਨੇ ਕਿਹਾ ਕਿ ਸਥਾਨਕ ਪੱਧਰ ਤੇ ਸਾਰੇ ਆਗੂ ਇੱਕ ਮੰਚ ਤੇ ਇਕੱਠੇ ਹਨ | ਸਾਰੇ ਉਮੀਦਵਾਰਾਂ ਦੀ ਚੋਣ ਆਪਸੀ ਸਹਿਮਤੀ ਨਾਲ ਇਕਮਤ ਹੋ ਕੇ ਕੀਤੀ ਗਈ ਹੈ | ਉਨ੍ਹਾਂ ਦੱਸਿਆ ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਹੈ, ਦੂਜੀ ਧਿਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਟਿੱਚ ਸਮਝਣ ਵਾਲੇ ਬਾਦਲ ਕੇ ਹਨ, ਤੀਜੀ ਧਿਰ ਹਰ ਵਰਗ ਨੂੰ ਦੁਖੀ ਕਰਨ ਵਾਲੀ ਆਮ ਆਦਮੀ ਪਾਰਟੀ ਹੈ | ਇਨ੍ਹਾਂ ਤਿੰਨਾਂ ਧਿਰਾਂ ਤੋਂ ਉਲਟ ਪੰਜਾਬੀਆਂ ਦੇ ਹੱਕਾਂ ਦਾ ਹੋਕਾ ਦੇਣ ਵਾਲੀ ਇਕੋ ਇਕ ਧਿਰ ਅਕਾਲੀ ਦਲ ਪੁਨਰ ਸੁਰਜੀਤ ਹਨੇਰੇ ਵਿਚ ਉਮੀਦ ਦੀ ਕਿਰਨ ਲੈ ਕੇ ਆਈ ਹੈ | ਇਸ ਮੌਕੇ ਗੁਰਮੀਤ ਸਿੰਘ ਡੈਲੀਗੇਟ, ਭਗਵੰਤ ਸਿੰਘ ਡੈਲੀਗੇਟ, ਹਰਜੀਤ ਸਿੰਘ ਗਿੱਲ ਡੈਲੀਗੇਟ, ਬਾਬੂ ਰਮੇਸ਼ ਅਗਰਵਾਲ, ਸੂਬਾ ਸਿੰਘ, ਦੀਪੂ ਖਾਂ, ਪਿ੍ੰਸੀਪਲ ਹਰਪ੍ਰੀਤ ਸਿੰਘ, ਚਿਤਵੰਤ ਸਿੰਘ ਬੱਬਲ, ਹਾਕਮ ਸਿੰਘ ਭੁੱਲਰ, ਕਮਲਬੀਰ ਸਿੰਘ ਬੀਰੂ, ਬਹਾਦਰ ਸਿੰਘ, ਭੀਮ ਸਿੰਘ, ਮਿੱਠੂ ਸਿੰਘ, ਕਾਲਾ ਭੁੱਲਰ, ਮੱਖਣ ਸਿੰਘ ਹਾਜ਼ਰ ਸਨ |