11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰੋਸ ਮਾਰਚ ਉਪਰੰਤ ਸਫ਼ਾਈ ਸੇਵਕਾਂ ਨੇ ਡੀ.ਸੀ. ਦਫ਼ਤਰ ਬਾਹਰ ਕੀਤਾ ਜਬਰਦਸਤ ਰੋਸ ਵਿਖਾਵਾ <br/>

Ad Position 21
No active advertisement
ਅਜੀਤ ਡੈਸਕ 14-05-2026
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵਲੋਂ 6 ਮਈ ਤੋਂ ਵਿੱਢੀ ਹੜਤਾਲ ਦੇ ਚਲਦਿਆਂ ਸੰਗਰੂਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਰਮੇਸ਼ ਕੁਮਾਰ ਅਤੇ ਅਜੇ ਨੇ ਕਿਹਾ ਕਿ ਕੱਚੇ ਕਾਮੇ ਬਿਨਾਂ ਸ਼ਰਤ ਵਿਭਾਗ ਅਧੀਨ ਰੈਗੂਲਰ ਕੀਤੇ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ, 2004 ਤੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਰਾਜੇਸ਼, ਊਸ਼ਾ ਦੇਵੀ, ਸਿਲਕੀ, ਗਾਇਤਰੀ, ਰਜਿੰਦਰ ਕੁਮਾਰ, ਅਤੇ ਬਾਲ ਕਿ੍ਸ਼ਨ ਹਾਜ਼ਰ ਸਨ |
ਬੀਬੀ ਸੈਣੀ ਅਤੇ ਢੀਂਗਰਾ ਨੇ ਸਫ਼ਾਈ ਸੇਵਕਾ ਦੇ ਹੱਕ 'ਚ ਮਾਰਿਆ ਹਾਅ ਦੇ ਨਾਅਰਾ
ਸੰਗਰੂਰ, ਕਾਂਗਰਸ ਪਾਰਟੀ ਦੇ ਕੌਂਸਲਰ ਅਤੇ ਸੀਨੀਅਰ ਆਗੂ ਬੀਬੀ ਬਲਵੀਰ ਕੌਰ ਸੈਣੀ ਅਤੇ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਸਫ਼ਾਈ ਸੇਵਕਾ ਦੀ ਮੰਗਾਂ ਜਾਇਜ਼ ਹਨ ਅਤੇ ਸਰਕਾਰ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੇ ਮਸਲੇ ਦਾ ਹੱਲ ਕਰੇ | ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਅਤੇ ਸੰਗਰੂਰ ਵਿੱਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਾਜ਼ਾਰਾਂ ਮੁਹੱਲਿਆਂ 'ਚੋਂ ਲੰਘਣਾ ਵੀ ਮੁਹਾਲ ਹੋਇਆ ਪਿਆ ਹੈ ਪਰ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਚੁੱਪ ਹਨ | ਬੀਬੀ ਸੈਣੀ ਅਤੇ ਢੀਂਗਰਾ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਸਫ਼ਾਈ ਸੇਵਕਾ ਦੀ ਮੰਗਾਂ ਪ੍ਰਵਾਨ ਕਰਵਾਉਣ ਲਈ ਸੜਕਾਂ 'ਤੇ ਵੀ ਉਤਰਨਾ ਪਿਆ ਤਾਂ ਉਸ ਤੋਂ ਵੀ ਪਿੱਛੇ ਨਹੀਂ ਹਟਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ 17 ਨੂੰ ਅਗਲੀ ਖ਼ਬਰ ਗੁਰਜੋਤ ਢੀਂਡਸਾ ਦੇ ਚੇਅਰਮੈਨ ਬਣਨ 'ਤੇ ਕਾਂਗਰਸੀਆਂ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ
Ad Position 24