11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡਿਊਟੀਆਂ ਕਟਵਾਉਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 14-05-2026
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਆਂਗਣਵਾੜੀ ਮੁਲਾਜ਼ਮਾਂ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਸਰ ਡਿਊਟੀ ਕਟਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੀ ਆਂਗਣਵਾੜੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਨੀਲੋਵਾਲ ਅਤੇ ਜਨਰਲ ਸਕੱਤਰ ਮਨਦੀਪ ਕੌਰ ਵੱਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉੱਤੇ ਪਹਿਲਾ ਹੀ ਵਿਭਾਗੀ ਕੰਮ ਦਾ ਬੋਝ ਹੈ | ਉਹ ਰੋਜ਼ਾਨਾ ਕੰਮਾਂ ਦੇ ਨਾਲ-ਨਾਲ ਮਾਂਵਾਂ ਧੀਆਂ ਸਤਿਕਾਰਯੋਗ ਯੋਜਨਾ ਦੀ ਡਿਊਟੀ ਵੀ ਨਿਭਾ ਰਹੀਆਂ ਹਨ | ਇਸ ਦੇ ਮੱਦੇਨਜ਼ਰ ਆਂਗਣਵਾੜੀ ਮੁਲਾਜ਼ਮਾਂ ਨੂੰ ਸੈਂਸਰ ਡਿਊਟੀ ਤੋਂ ਛੋਟ ਦਿੱਤੀ ਜਾਵੇ ਤਾਂ ਜੋ ਉਹ ਵਿਭਾਗੀ ਕੰਮ ਸਹੀ ਢੰਗ ਨਾਲ ਕਰ ਸਕਣ | ਪ੍ਰਦਰਸ਼ਨ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਮੰਗ ਪੱਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿੱਤਾ ਗਿਆ ਅਤੇ ਡਿਊਟੀਆਂ ਕੱਟਣ ਸਬੰਧੀ ਲਿਸਟ ਬਣਾ ਕੇ ਡੀ.ਸੀ. ਨੂੰ ਭੇਜੀ ਗਈ | ਇਸ ਮੌਕੇ ਛਤਰਪਾਲ ਕੌਰ ਭਵਾਨੀਗੜ੍ਹ, ਕਿਰਨ ਕੁਮਾਰੀ, ਰਾਜਵਿੰਦਰ ਕੌਰ, ਰਾਜ ਕੌਰ ਭਵਾਨੀਗੜ੍ਹ, ਸਵਰਨ ਕੌਰ ਧੂਰੀ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਕੌਂਸਲ ਦੀ ਚੋਣ ਜੇਤੂ ਜਜ਼ਬੇ ਨਾਲ ਲੜੀ ਜਾਵੇਗੀ -ਅਰਵਿੰਦ ਖੰਨਾ ਅਗਲੀ ਖ਼ਬਰ ਗੁਰਮਤਿ ਸਮਾਗਮ 17 ਨੂੰ
Ad Position 24