11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲੇਬਰ ਕੋਡ ਕਾਨੂੰਨ ਖ਼ਿਲਾਫ਼ ਸੀਟੂ ਨੇ ਮਨਾਇਆ ਮਜ਼ਦੂਰ ਦਿਵਸ

Ad Position 21
No active advertisement
ਅਜੀਤ ਡੈਸਕ 14-05-2026
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਸੀਟੂ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਅੱਗੇ ਮਜਦੂਰ ਦਿਵਸ ਮਨਾਇਆ ਗਿਆ | ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਵਾਲ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੇਬਰ ਕੋਡ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਹ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਹਨ ਅਤੇ ਇਨ੍ਹਾਂ ਨਾਲ ਮਜ਼ਦੂਰ ਵਰਗ ਦਾ ਸ਼ੋਸ਼ਣ ਵਧੇਗਾ | ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਮਨਦੀਪ ਕੁਮਾਰੀ ਅਤੇ ਸਤਵੀਰ ਤੁੰਗਾਂ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਪੱਕੀ ਨੌਕਰੀ ਦੇਣ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ <br/> ਅਗਲੀ ਖ਼ਬਰ ਦਲਵੀਰ ਸਿੰਘ ਸਿੱਧੂ ਨੇ ਡੀ.ਐਸ.ਪੀ (ਆਰ) ਵਜੋਂ ਸੰਭਾਲਿਆ ਅਹੁਦਾ <br/>
Ad Position 24