05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐਨ.ਓ.ਸੀ ਨਾ ਮਿਲਣ ਤੋਂ ਭੜਕੇ ਦਾਮਨ ਬਾਜਵਾ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 15-05-2026
ਸੁਨਾਮ ਊਧਮ ਸਿੰਘ ਵਾਲਾ, 14 ਮਈ (ਧਾਲੀਵਾਲ, ਭੁੱਲਰ, ਸੱਗੂ) - ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਵਲੋਂ ਐਨ.ਓ. ਸੀ. ਨਾ ਮਿਲਣ ਤੋਂ ਭੜਕੇ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਲੋਂ ਆਪਣੇ ਸਮਰਥਕਾਂ ਸਮੇਤ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਦੂਜੇ ਦਿਨ ਦਾ ਸਮਾਂ ਵੀ ਲੰਘਣ ਵਾਲਾ ਹੈ ਪਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਨੂੰ ਜਾਣ-ਬਝਕੇ ਐਨ ਓ ਸੀ ਨਹੀ ਦਿੱਤੀ ਜਾ ਰਹੀ | ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਪਿਛਲੇ ਕਈ ਦਿਨਾਂ ਤੋਂ ਕਾਫੀ ਖੱਜਲ-ਖੁਆਰ ਹੋ ਰਹੇ ਹਨ | ਇਸ ਦੌਰਾਨ ਨਗਰ ਕੌਂਸਲ ਦੇ ਦਫ਼ਤਰ ਵਿਚ ਕਾਰਜ ਸਾਧਕ ਅਫ਼ਸਰ ਦਾ ਨਾ ਬੈਠਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ | ਬਾਜਵਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਨਿਰਵਿਰੋਧ ਜਿਤਾਉਣਾ ਚਾਹੁੰਦੀ ਹੈ | ਜਿਸ ਕਾਰਨ ਇਹ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ | ਇੱਥੋਂ ਤੱਕ ਕਿ ਜਿਨ੍ਹਾਂ ਕੁਝ ਕੁ ਉਮੀਦਵਾਰਾਂ ਨੂੰ ਕੱਲ੍ਹ ਐਨ. ਓ. ਸੀ. ਮਿਲ ਚੁੱਕੀ ਸੀ | ਉਨ੍ਹਾਂ ਨੂੰ ਵੀ ਹੁਣ ਨਵੇਂ ਫਾਰਮਾਂ 'ਤੇ ਐਨ. ਓ. ਸੀ. ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦੋਂ ਕਿ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਬਿਨਾਂ ਰੋਕ ਟੋਕ ਦਾਖਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਨਿਰਪੱਖ ਕਰਵਾਉਣ ਦੀ ਬਜਾਏ ਲੁੱਟਣਾ ਚਾਹੁੰਦੀ ਹੈ | ਇਸ ਮੌਕੇ ਮੋਨਿਕਾ ਗੋਇਲ, ਘਣਸ਼ਿਆਮ ਕਾਂਸਲ, ਰਿੰਕੂ ਆਲਮਪੁਰੀਆ ਅਤੇ ਪਰਮਿੰਦਰ ਗੋਇਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਵਾਰਡ 7 ਅਤੇ 10 'ਚ ਦੋ ਹੋਰ ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਸ਼ਿੰਦਰਪਾਲ ਕੌਰ ਹੋਣਗੇ ਵਾਰਡ ਨੰਬਰ 7 ਤੋਂ ਉਮੀਦਵਾਰ
Ad Position 24