05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹਾ ਮਲੇਰਕੋਟਲਾ 'ਚ ਹੁਣ ਤੱਕ ਕੁੱਲ 18 ਉਮੀਦਵਾਰਾਂ ਵੱਲੋਂ ਕਾਗ਼ਜ਼ ਕੀਤੇ ਦਾਖਲ

Ad Position 21
No active advertisement
ਅਜੀਤ ਡੈਸਕ 15-05-2026
ਮਲੇਰਕੋਟਲਾ, 14 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਿਆਸੀ ਧਿਰਾਂ ਦੇ ਉਮੀਦਵਾਰਾਂ ਵੱਲੋਂ ਜ਼ੋਰ ਅਜ਼ਮਾਈ ਸ਼ੁਰੂ ਕੀਤੀ ਜਾ ਚੁੱਕੀ ਹੈ | ਜਿਸ ਦੇ ਚੱਲਦਿਆਂ 26 ਮਈ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਦੂਜੇ ਦਿਨ ਜ਼ਿਲ੍ਹੇ ਚ ਵੱਖ-ਵੱਖ ਉਮੀਦਵਾਰਾਂ ਵੱਲੋਂ 17 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਹ ਜਾਣਕਾਰੀ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 'ਚ ਕੁਲ 18 ਨਾਮਜ਼ਦਗੀਆਂ ਪੁੱਜੀਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਨਗਰ ਕੌਂਸਲ ਮਲੇਰਕੋਟਲਾ ਲਈ 17 ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਤਰ੍ਹਾਂ ਨਗਰ ਕੌਂਸਲ ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਵਿਖੇ ਕਿਸੇ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਦੁਆਰਾ ਖ਼ਰਚ ਸੀਮਾ ਨਗਰ ਕੌਂਸਲਾਂ ਲਈ ਸ਼੍ਰੇਣੀ-ਏ ਲਈ 3,60,000 ਰੁਪਏ, ਸ਼੍ਰੇਣੀ ਬੀ 2,30,000 ਰੁਪਏ, ਸ਼੍ਰੇਣੀ ਸੀ 2,00,000 ਰੁਪਏ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 16 ਮਈ ਦਿਨ ਸ਼ਨੀਵਾਰ ਤੱਕ ਨਾਮਜ਼ਦਗੀਆਂ ਦਾਖਲ ਕੀਤੇ ਜਾ ਸਕਦੇ ਹਨ | ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ (ਸੋਮਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 3:00 ਵਜੇ ਤੱਕ) ਹੈ | ਸਾਰੇ ਨਾਮਜ਼ਦਗੀ ਫਾਰਮ ਨਿਰਧਾਰਿਤ ਹਲਫ਼ੀਆ ਬਿਆਨ ਦੇ ਨਾਲ ਹੋਣੇ ਚਾਹੀਦੇ ਹਨ ਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ, ਤਾਂ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਹੋਣਾ ਲਾਜ਼ਮੀ ਹੈ | ਪੋਲਿੰਗ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 ਦਿਨ ਸ਼ੁੱਕਰਵਾਰ) ਨੂੰ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ | ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇਨ੍ਹਾਂ ਚੋਣਾਂ ਨੂੰ ਨਿਰਪੱਖ, ਸੁਤੰਤਰ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 8 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਨੀ ਕਾਂਸਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਵਾਰਡ 7 ਅਤੇ 10 'ਚ ਦੋ ਹੋਰ ਉਮੀਦਵਾਰਾਂ ਦਾ ਐਲਾਨ
Ad Position 24