ਸੁਨਾਮ ਊਧਮ ਸਿੰਘ ਵਾਲਾ, 14 ਮਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਂਸਲ ਚੋਣਾਂ ਨੂੰ ਲੈਕੇ ਅੱਜ ਵਾਰਡ ਨੰਬਰ 8 ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਨੀ ਕਾਂਸਲ ਨੇ ਆਪਣੇ ਕਾਗ਼ਜ਼ ਸਥਾਨਕ ਰੈਸਟ ਹਾਊਸ ਵਿਖੇ ਚੋਣ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਮੌਕੇ ਤੇ ਸੰਨੀ ਕਾਂਸਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਵਾਰਡ ਨੰਬਰ 8 ਵਿਚੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਹਨ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਵਾਰਡ ਨਿਵਾਸੀਆਂ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਉਨ੍ਹਾਂ ਇਸ ਮੌਕੇ ਤੇ ਵਾਰਡ ਵਾਸੀਆਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਵਾਰਡ ਦੀ ਸੇਵਾ ਕਰ ਰਹੇ ਹਨ ਅਤੇ ਇਹ ਸੇਵਾ ਇਸੇ ਤਰ੍ਹਾਂ ਹੀ ਜਾਰੀ ਰਹੇਗੀ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਸੇਵਾ ਦਾ ਮੌਕਾ ਇਸ ਵਾਰ ਉਨ੍ਹਾਂ ਨੂੰ ਜ਼ਰੂਰ ਦੇਣ | ਇਸ ਮੌਕੇ ਤੇ ਸੁਰਿੰਦਰ ਕਾਂਸਲ,ਮੁਕੇਸ਼ ਜੁਨੇਜਾ ਚੇਅਰਮੈਨ, ਸੰਜੀਵ ਕੁਮਾਰ ਸੰਜੂ, ਮੋਟੀ ਮਧਾਨ, ਜੋਨੀ ਕਾਂਸਲ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ ਇਸ ਦੇ ਨਾਲ ਹੀ ਅਨਿਲ ਕੁਮਾਰ ਨੇ ਵੀ ਆਪਣੇ ਕਾਗ਼ਜ਼ ਦਾਖਲ ਕੀਤੇ |