04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੁਨਾਮ 'ਚ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

Ad Position 21
No active advertisement
ਅਜੀਤ ਡੈਸਕ 15-05-2026
ਸੁਨਾਮ ਊਧਮ ਸਿੰਘ ਵਾਲਾ, 14 ਮਈ (ਧਾਲੀਵਾਲ, ਭੁੱਲਰ, ਸੱਗੂ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ 3 ਵਜੇ ਤੱਕ ਪੰਜਾਬ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖਲ ਕਰਵਾਏ ਗਏ | ਜਿਨ੍ਹਾਂ 'ਚੋਂ ਆਮ ਆਦਮੀ ਪਾਰਟੀ ਵਲੋਂ ਸੰਨੀ ਕਾਂਸਲ ਪੁੱਤਰ ਸੁਰਿੰਦਰ ਕਾਂਸਲ, ਆਮ ਆਦਮੀ ਪਾਰਟੀ ਦੇ ਹੀ ਸਸ਼ੀ ਬਾਲਾ ਪਤਨੀ ਕਿਸ਼ੋਰ ਚੰਦ ਅਤੇ ਅਲਕਾ ਜੁਨੇਜਾ ਪਤਨੀ ਮੁਕੇਸ਼ ਜੁਨੇਜਾ ਜਦੋਂ ਕਿ ਆਮ ਆਦਮੀ ਪਾਰਟੀ ਦੇ ਯਾਦਵਿੰਦਰ ਸਿੰਘ ਨਿਰਮਾਣ ਪੁੱਤਰ ਸੁਰਜੀਤ ਸਿੰਘ ਅਤੇ ਹਰਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਨਿਰਮਾਣ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਿੱਤੇ | ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਵਾਲਿਆਂ ਵਿਚ ਆਪ ਦੇ ਚਾਰ ਜਦੋਂ ਕਿ ਇੱਕ ਆਜ਼ਾਦ ਉਮੀਦਵਾਰ ਵੱਲੋਂ ਕਾਗ਼ਜ਼ ਭਰੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਮੋਟਰਸਾਈਕਲ ਮਾਰਚ ਕਰਕੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਹਲਕਾ ਇੰਚਾਰਜ ਕਾਤਰੋਂ ਨੇ ਸੇਵਕ ਧੂਰੀ ਦੇ ਕਾਗ਼ਜ਼ ਦਾਖਲ ਕਰਵਾਏ
Ad Position 24