ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਖ਼ਜ਼ਾਨਾ ਵਿਭਾਗ ਸੰਗਰੂਰ ਵਿਖੇ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਹਠੀ, ਬੇਰੁਖ਼ੀ ਅਤੇ ਵਿਤਕਰੇ ਭਰਪੂਰ ਵਤੀਰੇ ਵਿਰੁੱਧ ਜ਼ੋਰਦਾਰ ਵਿਸ਼ਾਲ ਰੈਲੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਸੰਗਰੂਰ ਦੇ ਚੇਅਰਮੈਨ ਜੰਟ ਸਿੰਘ ਸੋਹੀਆਂ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਹਰਵਿੰਦਰ ਸਿੰਘ ਭੱਠਲ, ਵਿੱਤ ਸਕੱਤਰ ਲਾਭ ਸਿੰਘ, ਸਹਾਇਕ ਵਿੱਤ ਸਕੱਤਰ ਸੱਤਪਾਲ ਸਿੰਗਲਾ, ਨੰਦ ਲਾਲ ਮਲਹੋਤਰਾ, ਪੀ.ਸੀ.ਬਾਘਾ, ਸ਼ੇਰ ਸਿੰਘ ਬਾਲੇਵਾਲ, ਪੈਨਸ਼ਨਰ ਆਗੂ ਕੰਵਲਜੀਤ ਸਿੰਘ, ਸੁਰਿੰਦਰ ਸਿੰਘ ਸੋਢੀ, ਓ.ਪੀ.ਖੀਪਲ, ਜਸਵੀਰ ਸਿੰਘ ਖਾਲਸਾ, ਗਿਰਧਾਰੀ ਲਾਲ, ਜ਼ਿਲ੍ਹਾ ਮੀਡੀਆ ਸਲਾਹਕਾਰ ਡਾ. ਸੁਵਿੰਦਰ ਸਿੰਘ ਸਿੱਧੂ (ਸੁਨਾਮ) ਦੀ ਅਗਵਾਈ ਵਿੱਚ ਕੀਤੀ ਗਈ | ਅਵਿਨਾਸ਼ ਸ਼ਰਮਾ ਅਤੇ ਦਵਿੰਦਰ ਜਿੰਦਲ ਵੱਲੋਂ ਕੀਤੇ ਗਏ ਮੰਚ ਸੰਚਾਲਣ ਦੌਰਾਨ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਮਾਨਯੋਗ ਅਦਾਲਤ ਦੇ ਫ਼ੈਸਲੇ ਮੁਤਾਬਿਕ 18% ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਤੋਂ ਟਾਲਮਟੋਲ ਕਰ ਰਹੀ ਅਤੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਬਾਵਜੂਦ ਪੈਨਸ਼ਨ ਸੋਧ 2.59 ਗੁਣਾਂਕ ਨਾਲ ਫਿਕਸ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦੀ ਨੋਸ਼ਨਲ ਫਿਕਸਏਸ਼ਨ ਕੀਤੀ ਜਾ ਰਹੀ ਹੈ | ਮੰਗਾਂ ਨੂੰ ਬਹਾਲ ਕਰਾ ਕੇ ਲਾਗੂ ਕਰਵਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵੱਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਵਿਸ਼ਾਲ ਕਨਵੈੱਨਸ਼ਨ ਵਿੱਚ ਤਿੱਖੇ ਸੰਘਰਸ਼ਾਂ ਦੇ ਐਲਾਨ ਕੀਤਾ ਜਾਵੇਗਾ | ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਹਰਜਿੰਦਰ ਸਿੰਘ ਭੱਠਲ, ਜੰਟ ਸਿੰਘ ਸੋਹੀਆਂ, ਤੇਜਾ ਸਿੰਘ ਮੋਹਣ ਸਿੰਘ, ਗੁਰਦੇਵ ਸਿੰਘ, ਚਮਕੌਰ ਸਿੰਘ, ਡਾ: ਮਨਮੋਹਣ ਸਿੰਘ, ਹਰਪਾਲ ਸਿੰਘ ਸੰਗਰੂਰੀਆ, ਓਮ ਪ੍ਰਕਾਸ਼ ਸ਼ਰਮਾ, ਤਿਲਕ ਰਾਜ ਸਤੀਜਾ, ਮਹੇਸ਼ ਜ਼ੌਹਰ ਆਦਿ ਆਗੂਆਂ ਨੇ ਪੰਜਾਬ ਅੰਦਰ ਨਗਰ ਕੌਸਲਰਾਂ ਦੇ ਸਫ਼ਾਈ ਸੇਵਕਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੀ ਹਮਾਇਤ ਕੀਤੀ | 14ਐਸਐਨਜੀ69