04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਫੋਟੋਗ੍ਰਾਫਰਜ਼ ਐਸੋਸੀਏਸ਼ਨ ਵਿਚ ਏਕਤਾ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 15-05-2026
ਸੁਨਾਮ ਊਧਮ ਸਿੰਘ ਵਾਲਾ, 14 ਮਈ (ਰੁਪਿੰਦਰ ਸਿੰਘ ਸੱਗੂ) - 'ਦ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ' (ਯੂਨਿਟ ਸੁਨਾਮ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗਗਨਦੀਪ ਸਿੰਘ ਲਿੱਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਐਸੋਸੀਏਸ਼ਨ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਮੂਲੀਅਤ ਕਰ ਕੇ ਆਪਣੀ ਇਕਜੁੱਟਤਾ ਦਾ ਸਬੂਤ ਦਿੱਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਗਨਦੀਪ ਸਿੰਘ ਲਿੱਲੀ ਨੇ ਕਿਹਾ ਕਿ 'ਏਕਤਾ 'ਚ ਹੀ ਸ਼ਕਤੀ ਹੈ' ਅਤੇ ਇਸੇ ਸਿਧਾਂਤ 'ਤੇ ਪਹਿਰਾ ਦਿੰਦੇ ਹੋਏ ਐਸੋਸੀਏਸ਼ਨ ਲਗਾਤਾਰ ਅੱਗੇ ਵਧ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਐਸੋਸੀਏਸ਼ਨ ਵੱਲੋਂ ਅਗਲੇ ਮਹੀਨੇ ਸੋਨੀ) ਕੰਪਨੀ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ | ਇਸ ਵਿਚ ਕੰਪਨੀ ਦੇ ਮਾਹਿਰ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਦੀਆਂ ਬਾਰੀਕੀਆਂ ਬਾਰੇ ਮੈਂਬਰਾਂ ਨੂੰ ਵਿਸ਼ੇਸ਼ ਟਰੇਨਿੰਗ ਦੇਣਗੇ | ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਜਥੇਬੰਦਕ ਏਕਤਾ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਗਗਨਦੀਪ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਗੁਰਤੇਜ ਸਿੰਘ, ਦਵਿੰਦਰ ਕੁਮਾਰ, ਬੂਟਾ ਸਿੰਘ ਧਾਲੀਵਾਲ, ਪਰਵਿੰਦਰ ਕੁਮਾਰ, ਰਾਮਪਾਲ, ਜਗਦੀਸ਼ ਬੰਸਲ, ਜਗਸੀਰ ਸਿੰਘ, ਜਸਵਿੰਦਰ ਸਿੰਘ, ਹਾਕਮ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਰਿੰਕੂ, ਗੁਰਪ੍ਰੀਤ ਪਾਲ ਸਿੰਘ ਬੇਦੀ, ਸੁਭਾਸ਼ ਚੰਦਰ ਕਾਤਿਆਲ, ਦਿਨੇਸ਼ ਨਾਗਪਾਲ, ਹਰਿੰਦਰ ਨਾਗਪਾਲ, ਦਿਆਲ ਸਿੰਘ, ਵਿਨੋਦ ਸ਼ਰਮਾ, ਵਰਿੰਦਰ ਕੁਮਾਰ ਅਤੇ ਬਿ੍ਜ ਭੂਸ਼ਣ ਸਮੇਤ ਹੋਰ ਕਈ ਮੈਂਬਰ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚ ਜਲ ਸਪਲਾਈ ਕਾਮਿਆਂ ਵਲੋਂ ਰੋਸ ਮੁਜ਼ਾਹਰਾ 20 ਨੂੰ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਆਰਥਿਕ ਨੀਤੀ ਦੇਸ਼ ਦਾ ਭੱਠਾ ਬੈਠਾ ਰਹੀ - ਭਿੰਡਰ
Ad Position 24