04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੰਗਰੂਰ 'ਚ ਜਲ ਸਪਲਾਈ ਕਾਮਿਆਂ ਵਲੋਂ ਰੋਸ ਮੁਜ਼ਾਹਰਾ 20 ਨੂੰ

Ad Position 21
No active advertisement
ਅਜੀਤ ਡੈਸਕ 15-05-2026
ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਸੱਬੀ ਦੀ ਮੀਟਿੰਗ ਡੀ.ਸੀ. ਦਫ਼ਤਰ ਪਾਰਕ 'ਚ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ, ਜਿਸ 'ਚ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸੂਬਾ ਖ਼ਜ਼ਾਨਚੀ ਬਲਜਿੰਦਰ ਸਿੰਘ ਸਮਾਣਾ ਅਤੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ 20 ਮਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜਲ ਸਪਲਾਈ ਇਹ ਇਨਲਿਸਟਮੈਂਟ ਅਤੇ ਆਊਟ ਸੋਰਸ ਕਾਮਿਆਂ ਵਲੋਂ ਵਿਸ਼ਾਲ ਰੋਸ ਭਰਪੂਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ ਦੀ ਤਿਆਰੀ ਵਜੋਂ ਇਹ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰਾਂ ਵਲੋਂ ਮੀਟਿੰਗਾਂ ਦੇ ਕੇ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬਾਲੇਵਾਲ, ਖ਼ਜ਼ਾਨਚੀ ਹਰਵਿੰਦਰ ਸਿੰਘ ਧੂਰੀ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਝਨੇੜੀ, ਜ਼ਿਲ੍ਹਾ ਜਰਨਲ ਸਕੱਤਰ ਕਰਮਜੀਤ ਪਾਲ, ਪ੍ਰੈੱਸ ਸਕੱਤਰ ਮਿੰਟੋ ਗੁਰਨੇ, ਮੀਤ ਪ੍ਰਧਾਨ ਸਤਗੁਰ ਸਿੰਘ ਕਾਲਾਬੂਲਾ, ਸਲਾਹਕਾਰ ਰਨਬੀਰ ਸਿੰਘ ਲੱਡਾ ਆਦਿ ਆਗੂ ਉਥੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ <br/> ਅਗਲੀ ਖ਼ਬਰ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵਿਚ ਏਕਤਾ ਦਾ ਪ੍ਰਗਟਾਵਾ
Ad Position 24