ਲਹਿਰਾਗਾਗਾ, 14 ਮਈ (ਅਸ਼ੋਕ ਗਰਗ) - ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਇਕਾਈ ਸੰਗਰੂਰ ਦੇ ਪ੍ਰਧਾਨ ਜਗਜੀਤ ਭੂਟਾਲ, ਜਰਨਲ ਸਕੱਤਰ ਕੁਲਦੀਪ ਸਿੰਘ, ਵਿੱਤ ਸਕੱਤਰ ਮਨਧੀਰ ਰਾਜੋਮਾਜਰਾ, ਸੂਬਾ ਆਗੂ ਵੈਸਾਖ ਸਿੰਘ, ਸਵਰਨਜੀਤ ਸਿੰਘ, ਬਸੈਸਰ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵਲੋਂ ਆਰਮੀ ਪਬਲਿਕ ਸਕੂਲਾਂ 'ਚ ਸੰਸਕਿ੍ਤੀ ਦੀ ਪੜ੍ਹਾਈ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਜਮਹੂਰੀ ਅਧਿਕਾਰ ਸਭਾ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਕਿਉਂਕਿ ਇਸ ਫ਼ੈਸਲੇ ਨੇ ਸਕੂਲਾਂ ਵਿਚ ਖੇਤਰੀ ਭਾਸ਼ਾ ਲਾਜ਼ਮੀ ਪੜ੍ਹਾਉਣ ਸਬੰਧੀ ਜਾਰੀ ਸਿਫ਼ਾਰਸ਼ਾਂ ਨੂੰ ਦਰਨਿਕਾਰ ਕਰ ਕੇ ਪੰਜਾਬੀ ਭਾਸ਼ਾ ਨੂੰ ਚੌਥੀ ਐਡੀਸ਼ਨਲ ਭਾਸ਼ਾ ਬਣਾ ਦਿੱਤਾ ਗਿਆ ਹੈ | ਜਮਹੂਰੀ ਅਧਿਕਾਰ ਸਭਾ ਨੇ ਪੁਰਜ਼ੋਰ ਮੰਗ ਕੀਤੀ ਕਿ ਸਕੂਲੀ ਬੱਚਿਆਂ ਦੇ ਭਵਿੱਖ ਦਾ ਖਿਆਲ ਰੱਖਦੇ ਹੋਏ ਐਜੂਕੇਸ਼ਨ ਸੁਸਾਇਟੀ ਨੂੰ ਚਾਹੀਦਾ ਹੈ ਕਿ ਉਹ ਇਹ ਫ਼ੈਸਲਾ ਤੁਰੰਤ ਵਾਪਸ ਲਵੇ |