03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਧਾਲੀਵਾਲ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਅਹਿਮ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 15-05-2026
ਅਮਰਗੜ੍ਹ, 14 ਮਈ (ਜਤਿੰਦਰ ਮੰਨਵੀ) - ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਵੱਲੋਂ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੀ ਸ਼ਿਮਲਾ ਸਥਿਤ ਸਰਕਾਰੀ ਰਿਹਾਇਸ਼ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੀ ਧਰਮਪਤਨੀ ਅਤੇ ਵਿਧਾਇਕਾ ਕਮਲੇਸ਼ ਠਾਕੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |ਅਮਰਗੜ੍ਹ ਵਿਖੇ ਜਾਰੀ ਕੀਤੇ ਪ੍ਰੈੱਸ ਬਿਆਨ 'ਚ ਮੁਲਾਕਾਤ ਦੇ ਮੁੱਖ ਵੇਰਵੇ ਸਾਂਝੇ ਕਰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਮੌਜੂਦਾ ਸਿਆਸੀ ਚੁਨੌਤੀਆਂ ਨਾਲ ਨਜਿੱਠਣ ਲਈ ਅਹਿਮ ਰਣਨੀਤੀਆਂ ਤੇ ਚਰਚਾ ਹੋਈ ਹੈ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਾਂਝੇ ਹਿੱਤਾਂ ਅਤੇ ਖੇਤਰੀ ਮਸਲਿਆਂ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ ਹੈ | ਹਿਮਾਚਲ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਸਕੀਮਾਂ ਦੀ ਸ਼ਲਾਘਾ ਕਰਦਿਆਂ ਧਾਲੀਵਾਲ ਨੇ ਆਖਿਆ ਕਿ ਅਜਿਹੀਆਂ ਨੀਤੀਆਂ ਪਾਰਟੀ ਦਾ ਆਧਾਰ ਮਜ਼ਬੂਤ ਕਰਦੀਆਂ ਹਨ ਤੇ ਸਾਡਾ ਮੁੱਖ ਟੀਚਾ ਹਿਮਾਚਲ ਦੀ ਤਰ੍ਹਾਂ ਕਾਂਗਰਸ ਨੂੰ ਪੰਜਾਬ 'ਚ ਬਲਾਕ ਪੱਧਰ ਤੇ ਮਜ਼ਬੂਤ ਕਰਨਾ ਹੈ |ਕਮਲ ਧਾਲੀਵਾਲ ਨੇ ਮੁੱਖ ਮੰਤਰੀ ਵੱਲੋਂ ਮਿਲੇ ਮਾਰਗਦਰਸ਼ਨ ਲਈ ਉਨ੍ਹਾਂ ਦਾ ਆਭਾਰ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡ ਪੱਧਰ ਤੇ ਲੋਕਾਂ ਨਾਲ ਜੁੜਨ ਅਤੇ ਪਾਰਟੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿੱਤੇ ਗਏ ਗੁਰ, ਆਉਣ ਵਾਲੇ ਸਮੇਂ 'ਚ ਪਾਰਟੀ ਦੀ ਸਫਲਤਾ ਲਈ ਰਾਹ ਦਸੇਰਾ ਬਣਨਗੇ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਦਿਆਰਥਣ ਹਰਲੀਨ ਨੇ ਗਣਿਤ ਵਿਸ਼ੇ 'ਚੋਂ ਲਏ 100 'ਚੋਂ 100 ਅੰਕ - ਸਕੂਲ ਮੁਖੀ <br/>
Ad Position 24