ਸੰਗਰੂਰ, 14 ਮਈ (ਧੀਰਜ ਪਸੌਰੀਆ)- ਸਕੂਲ ਆਫ ਐਮੀਨੈਂਸ (ਰਾਜ ਹਾਈ) ਸੰਗਰੂਰ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਟੇਲੈਂਟ ਹੰਟ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਤੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹੋ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਆਤਮਵਿਸ਼ਵਾਸ ਅਤੇ ਰਚਨਾਤਮਿਕਤਾ ਨੂੰ ਵਧਾਉਂਦੇ ਹਨ | ਪਿ੍ੰਸੀਪਲ ਬਿਪਨ ਚਾਵਲਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਵਿਸ਼ੇਸ਼ ਯੋਗਤਾਵਾਂ ਨੂੰ ਵੀ ਨਿਖਾਰਨ ਲਈ ਉਤਸ਼ਾਹਿਤ ਕੀਤਾ | ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਗਾਇਨ, ਨਿ੍ਤਯ, ਕਵਿਤਾ ਪਾਠ ਅਤੇ ਹੋਰ ਕਲਾਤਮਕ ਪ੍ਰਸਤੁਤੀਆਂ ਰਾਹੀਂ ਆਪਣਾ ਹੁਨਰ ਦਿਖਾਇਆ | ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ |