16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਘਬੀਰ ਸਿੰਘ ਬਣੇ ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਦੇ ਚੇਅਰਮੈਨ, ਕੁਲਦੀਪ ਕੌਰ ਵਾਈਸ ਚੇਅਰਮੈਨ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੇਰਕੋਟਲਾ, 15 ਮਈ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਦੌਰਾਨ ਰਘਬੀਰ ਸਿੰਘ ਨੂੰ ਚੇਅਰਮੈਨ ਅਤੇ ਕੁਲਦੀਪ ਕੌਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ | ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਲੋਕਾਂ ਨਾਲ ਜੁੜੀਆਂ ਵਿਕਾਸੀ ਯੋਜਨਾਵਾਂ ਨੂੰ ਜਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਚੁਣੇ ਅਹੁਦੇਦਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ | ਨਵ-ਨਿਯੁਕਤ ਚੇਅਰਮੈਨ ਰਘਬੀਰ ਸਿੰਘ ਚੌਂਦਾ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪਾਰਦਰਸ਼ੀ ਢੰਗ ਨਾਲ ਕੰਮ ਕਰਨਗੇ ਅਤੇ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇਗੀ | ਵਾਈਸ ਚੇਅਰਮੈਨ ਕੁਲਦੀਪ ਕੌਰ ਨੇ ਵੀ ਉਨ੍ਹਾਂ 'ਤੇ ਵਿਸ਼ਵਾਸ ਜਤਾਉਣ ਲਈ ਸਮੂਹ ਮੈਂਬਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਜਵੰਧਾ ਨੇ ਪਿੰਡ ਹਰੇੜੀ ਦੇ ਵਿਕਾਸ ਸੰਬੰਧੀ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਤੀਜੇ ਦਿਨ 154 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ...
Ad Position 24