16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਜਵੰਧਾ ਨੇ ਪਿੰਡ ਹਰੇੜੀ ਦੇ ਵਿਕਾਸ ਸੰਬੰਧੀ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਸਹੂਲਤਾਂ ਪਹੁੰਚਾਉਣ ਦੀ ਲੜੀ ਤਹਿਤ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਹਰੇੜੀ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨਾਲ ਪਿੰਡ ਦੇ ਸਰਵਪੱਖੀ ਵਿਕਾਸ ਬਾਰੇ ਵਿਸਤਾਰ ਨਾਲ ਚਰਚਾ ਕੀਤੀ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਚੇਅਰਮੈਨ ਜਵੰਧਾ ਨੂੰ ਪਿੰਡ ਦੀਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ | ਚਰਚਾ ਦਾ ਮੁੱਖ ਕੇਂਦਰ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਗੰਦੇ ਪਾਣੀ ਦੇ ਨਿਕਾਸ ਲਈ ਛੱਪੜਾਂ ਦਾ ਨਵੀਨੀਕਰਨ ਅਤੇ ਸਿਹਤ ਸਹੂਲਤਾਂ ਰਿਹਾ | ਸਰਪੰਚ ਸੁਖਦੇਵ ਸਿੰਘ ਨੇ ਪਿੰਡ ਵਿਚ ਚੱਲ ਰਹੇ ਮੌਜੂਦਾ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਅਤੇ ਆਉਣ ਵਾਲੇ ਸਮੇਂ ਲਈ ਲੋੜੀਂਦੇ ਫ਼ੰਡਾਂ ਅਤੇ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ | ਸਰਪੰਚ ਸੁਖਦੇਵ ਸਿੰਘ ਅਤੇ ਪਿੰਡ ਦੀ ਪੰਚਾਇਤ ਨੇ ਚੇਅਰਮੈਨ ਜਵੰਧਾ ਦਾ ਪਿੰਡ ਪਹੁੰਚਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਉੱਚ ਅਹੁਦੇਦਾਰ ਸਿੱਧਾ ਪਿੰਡ ਦੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਿਹਾ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਦੀ ਪੰਚਾਇਤ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਵਰਤ ਕੇ ਪਿੰਡ ਨੂੰ ਇੱਕ ਨਮੂਨੇ ਦਾ ਪਿੰਡ ਬਣਾਉਣ ਲਈ ਯਤਨਸ਼ੀਲ ਰਹੇਗੀ | ਇਸ ਮੌਕੇ ਮੌਜੂਦ ਰਹੇ ਸੁਖਦੇਵ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਚਮਕੌਰ ਸਿੰਘ, ਸਤਿਗੁਰ ਸਿੰਘ, ਮੱਖਣ ਸਿੰਘ, ਐਡਵੋਕੇਟ ਸੰਦੀਪ ਸਿੰਘ, ਓਮਕਾਰ ਸਿੰਘ ਮੈਂਬਰ, ਕਾਲਾ ਸਿੰਘ, ਤਰਨ ਸਿੰਘ ਅਤੇ ਜਸਵੰਤ ਸਿੰਘ |
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਨੇ ਕੀਤੀ ਗੇਟ ਰੈਲੀ <br/> ਅਗਲੀ ਖ਼ਬਰ ਰਘਬੀਰ ਸਿੰਘ ਬਣੇ ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਦੇ ਚੇਅਰਮੈਨ, ਕੁਲਦੀਪ ਕੌਰ ਵਾਈਸ ਚੇਅਰਮੈਨ ਨਿਯੁਕਤ <br/>
Ad Position 24