16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਨੇ ਕੀਤੀ ਗੇਟ ਰੈਲੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼, ਪਨਬੱਸ, ਪੀ.ਆਰੀ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰਾਜ ਭਰ ਦੇ 27 ਡਿਪੂਆ ਅੱਗੇ ਕੀਤੀਆਂ ਗੇਟ ਰੈਲੀਆਂ ਦੇ ਅੰਤਰਗਤ ਸੰਗਰੂਰ ਵਿਚ ਵੀ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਦੀ ਮੰਗਾ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ | ਸਰਕਾਰੀ ਬੱਸਾਂ ਵਿਭਾਗ ਵਿੱਚ ਪਾਉਣ ਤੋਂ ਅਸਫਲ ਆਪ ਸਰਕਾਰ ਹੁਣ ਪ੍ਰਾਈਵੇਟ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਬੱਸਾਂ ਪਾ ਕੇ ਨਿੱਜੀਕਰਨ ਵੱਲ ਧੱਕ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ 4500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਮੁਲਾਜ਼ਮਾਂ ਦੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਮੁਲਾਜ਼ਮਾਂ ਨੇ ਹੈੱਡ ਆਫ਼ਿਸ ਵੱਲੋਂ ਜਾਰੀ ਕੀਤੇ ਸਪੈਸ਼ਲ ਆਡਰ ਪਾਲਿਸੀ ਪੱਤਰ ਦੀਆਂ ਕਾਪੀਆਂ ਸਾੜਦੀਆਂ ਕਿਹਾ ਕਿ ਅਗਲੀ ਮੀਟਿੰਗ 17 ਨੂੰ ਲੁਧਿਆਣਾ ਵਿਖੇ ਰੱਖੀ ਗਈ ਹੈ ਅਤੇ ਅਗਲੇ ਸੰਘਰਸ਼ ਦੀ ਰੂਪਾ ਰੇਖਾ ਉਲੀਕਣ ਦਾ ਵੀ ਹੌਂਕਾਂ ਦਿੱਤਾ ਗਿਆ | ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਸਲਵਿੰਦਰ ਸਿੰਘ ਦਿਆਲਗੜ੍ਹ, ਪੁਸ਼ਪਿੰਦਰ ਸਿੰਘ ਸਮਾਣਾ, ਪਰਮਿੰਦਰ ਸਿੰਘ ਜੱਸੜ, ਲਖਵਿੰਦਰ ਸਿੰਘ ਬਿੱਟੂ, ਰਾਮ ਸਿੰਘ, ਅਮਨਦੀਪ ਸਿੰਘ ਬੜੀ, ਨਵੀਂ ਭਰਤੀ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗਾਂ ਵਿੱਚ ਪਹਿਲ ਦੇ ਆਧਾਰ ਉੱਤੇ ਜੇਲ੍ਹ ਵਿੱਚ ਬੈਠ ਸਾਥੀਆਂ ਨੂੰ ਰਿਹਾਅ ਕਰਵਾਉਣਾ, ਕੱਚੇ ਕਾਮਿਆਂ ਨੂੰ ਰੈਗੂਲਰ ਕਰਵਾਉਣਾ, ਕਿੱਲੋਮੀਟਰ ਸਕੀਮ, ਬੱਸ ਬੰਦ ਕਰਵਾਉਣਾ ਆਦਿ ਸ਼ਾਮਲ ਹਨ | ਉਨ੍ਹਾਂ ਮੰਗ ਕੀਤੀ ਕਿ ਵਿਭਾਗ ਆਪਣੀ 10 ਹਾਜ਼ਰ ਬੱਸ ਪਾਏ, ਤਨਖ਼ਾਹ ਵਿੱਚ ਇਕਸਾਰਤਾ ਸੰਬੰਧੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦਾ ਸਮਾਂ 18 ਦਾ ਮੰਗਿਆ ਗਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਮਾਂ ਨਾ ਮਿਲਿਆ ਤਾਂ ਤੁਰੰਤ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਅੰਦਰ ਹੁਣ ਪਟਾਕੇ ਮਾਰਨ ਵਾਲੇ, ਫੈਂਸੀ ਨੰਬਰ ਪਲੇਟਾਂ ਤੇ ਹੂਟਰ ਮਾਰਨ ਵਾਲਿਆਂ ਦੀ 'ਖ਼ੈਰ ਨਹੀਂ' <br/> ਅਗਲੀ ਖ਼ਬਰ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਜਵੰਧਾ ਨੇ ਪਿੰਡ ਹਰੇੜੀ ਦੇ ਵਿਕਾਸ ਸੰਬੰਧੀ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ
Ad Position 24