15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਰਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਆਗੂ ਜਸਵਿੰਦਰ ਸਿੰਘ ਰਿਖੀ ਸਰਗਰਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਧੂਰੀ, 15 ਮਈ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਤੋਂ ਭਾਜਪਾ ਦੇ ਸੰਘਰਸ਼ੀ ਤੇ ਸੀਨੀਅਰ ਆਗੂ ਜਸਵਿੰਦਰ ਸਿੰਘ ਰਿਖੀ ਨੇ ਪਰਲ ਗਰੁੱਪ ਵਿਚ ਆਪਣੀ ਜੀਵਨ ਭਰ ਦੀ ਕਮਾਈ ਲਗਾਉਣ ਵਾਲੇ ਲੱਖਾਂ ਪੀੜਤ ਨਿਵੇਸ਼ਕਾਂ ਦੇ ਹੱਕਾਂ ਦੀ ਲੜਾਈ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪਰਲ ਪੀੜਤਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਪੀੜਾ ਅਤੇ ਆਰਥਿਕ ਤੰਗੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਇਹ ਮਾਮਲਾ ਕਈ ਸਾਲਾਂ ਤੋਂ ਅਦਾਲਤੀ ਕਾਰਵਾਈ ਹੇਠ ਹੈ ਅਤੇ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਬਾਵਜੂਦ ਅਜੇ ਤੱਕ ਪੀੜਤਾਂ ਨੂੰ ਕੋਈ ਢੁੱਕਵੀ ਰਾਹਤ ਨਹੀਂ ਮਿਲੀ | ਬਹੁਤ ਸਾਰੇ ਪਰਿਵਾਰ ਆਪਣੀ ਜਮਾਪੂੰਜੀ ਵਾਪਸ ਨਾ ਮਿਲਣ ਕਰ ਕੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ | ਜਸਵਿੰਦਰ ਸਿੰਘ ਰਿਖੀ ਨੇ ਮੰਗ ਕੀਤੀ ਕਿ ਕੇਂਦਰ ਅਤੇ ਸੰਬੰਧਤ ਰਾਜ ਸਰਕਾਰਾਂ ਮਿਲ ਬੈਠ ਕੇ ਇਸ ਮਾਮਲੇ ਦਾ ਜਲਦ ਤੋਂ ਜਲਦ ਸਥਾਈ ਹੱਲ ਕੱਢਣ ਅਤੇ ਪੀੜਤਾਂ ਦੀ ਰਕਮ ਵਾਪਸੀ ਲਈ ਸਪਸ਼ਟ ਟਾਈਮਲਾਈਨ ਤੈਅ ਕੀਤੀ ਜਾਵੇ | ਮੁੱਖ ਮੰਤਰੀ ਨਾਇਬ ਸੈਣੀ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਰੋਸਾ ਦਿੱਤਾ ਕਿ ਜਲਦ ਹੀ ਕੇਂਦਰੀ ਵਿੱਤ ਮੰਤਰੀ ਨਾਲ ਰਾਬਤਾ ਕਰ ਕੇ ਇਸ ਮਾਮਲੇ ਦੇ ਹੱਲ ਲਈ ਢੁਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ | ਉਨ੍ਹਾਂ ਕਿਹਾ ਕਿ ਪਰਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ | ਅਖੀਰ ਵਿਚ ਜਸਵਿੰਦਰ ਸਿੰਘ ਰਿਖੀ ਨੇ ਕਿਹਾ ਕਿ ਜਦ ਤੱਕ ਪਰਲ ਪੀੜਤਾਂ ਨੂੰ ਉਨ੍ਹਾਂ ਦੀ ਹੱਕ ਦੀ ਰਕਮ ਵਾਪਸ ਨਹੀਂ ਮਿਲਦੀ, ਉਨ੍ਹਾਂ ਦੀ ਆਵਾਜ਼ ਉੱਚੀ ਕਰਨ ਲਈ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਪੇਪਰ ਫੋਲਡਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ- ਬਹਿਣੀਵਾਲ
Ad Position 24