09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੈਬਿਨਟ ਮੰਤਰੀ ਬਰਿੰਦਰ ਗੋਇਲ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ <br/>

Ad Position 21
No active advertisement
ਅਜੀਤ ਡੈਸਕ 17-05-2026
ਲਹਿਰਾਗਾਗਾ, 16 ਮਈ (ਅਸ਼ੋਕ ਗਰਗ) - ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਪਣੇ ਦਫ਼ਤਰ ਲਹਿਰਾਗਾਗਾ ਵਿਖੇ ਰੱਖੇ ਇੱਕ ਸਦੇ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਮੈਡਮ ਕਾਂਤਾ ਗੋਇਲ ਦੇ ਨਾਲ ਬਾਰ੍ਹਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਨ੍ਹਾਂ ਨਤੀਜਿਆਂ ਵਿੱਚ ਗੁਰਮੀਤ ਕੌਰ ਪੁੱਤਰੀ ਬੀਰਬਲ ਸਿੰਘ ਵਾਸੀ ਲਹਿਲ ਕਲਾਂ ਨੇ 98.4% ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚੋਂ ਨੌਵਾਂ ਰੈਂਕ ਅਤੇ ਜ਼ਿਲ੍ਹਾ ਸੰਗਰੂਰ 'ਚੋਂ ਪਹਿਲਾ ਸਥਾਨ, ਅੰਜਲੀ ਪੁੱਤਰੀ ਨਿਰਮਲ ਸਿੰਘ ਨੇ 97.6 % ਨਾਲ ਪੰਜਾਬ ਭਰ ਵਿੱਚੋਂ 13ਵਾਂ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ, ਅਮਨਦੀਪ ਕੌਰ ਪੁੱਤਰੀ ਦਲਵਾਰਾ ਸਿੰਘ 97.6 % ਅੰਕਾਂ ਨਾਲ ਪੰਜਾਬ ਭਰ ਵਿੱਚੋਂ 13ਵਾਂ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਪੰਜਾਬ ਪੱਧਰ 'ਤੇ ਚਮਕਾਇਆ ਹੈ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਮੇਰੇ ਹਲਕੇ ਦੇ ਪਿੰਡ ਲਹਿਲਕਲਾਂ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰ 'ਤੇ ਮੈਰਿਟ ਵਿੱਚ ਸਥਾਨ ਹਾਸਿਲ ਕਰਕੇ ਹਲਕੇ ਦਾ ਨਾਂਅ ਰੋਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਹੀ ਨਹੀਂ, ਬਲਕਿ ਵਿਦੇਸ਼ਾਂ 'ਚ ਵੀ ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਦੀ ਧੂਮ ਹੈ | ਇਸ ਮੌਕੇ ਮੰਤਰੀ ਗੋਇਲ ਦੇ ਓ.ਐਸ.ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਹਰਪਾਲ ਸਿੰਘ ਕੋਆਰਡੀਨੇਟਰ ਹਲਕਾ ਲਹਿਰਾਗਾਗਾ, ਸਕੂਲ ਇੰਚਾਰਜ ਪ੍ਰਦੀਪ ਕੁਮਾਰ, ਹਰਜਿੰਦਰ ਸਿੰਘ ਕਲਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਲੰਟੀਅਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਕਾਮਿਆਂ ਵਲੋਂ ਸੰਗਰੂਰ 'ਚ 20 ਨੰੂ ਕੀਤਾ ਜਾਵੇਗਾ ਵਿਸਾਲ ਮੁਜ਼ਾਹਰਾ <br/> ਅਗਲੀ ਖ਼ਬਰ ਹਲਕਾ ਲਹਿਰਾਗਾਗਾ ਅੰਦਰ ਵਿਰੋਧੀਆਂ ਨੂੰ ਝਟਕਾ, ਦਰਜਨਾਂ ਪਰਿਵਾਰ - 'ਆਪ' 'ਚ ਸ਼ਾਮਿਲ <br/>
Ad Position 24