09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲੌਂਗੋਵਾਲ ਦੇ ਕਿਸਾਨਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 17-05-2026
ਲੌਂਗੋਵਾਲ, 16 ਮਈ (ਸ.ਸ. ਖੰਨਾ, ਵਿਨੋਦ) - ਬੀਤੇ ਕੱਲ੍ਹ ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ 'ਤੇ ਵਰ੍ਹਾਏ ਗਏ ਅੱਥਰੂ ਗੈੱਸ ਦੇ ਗੋਲੇ, ਕੰਡਿਆਲੀਆਂ ਤਾਰਾਂ ਲਾ ਕੇ ਲਾਈਆਂ ਗਈਆਂ ਰੋਕਾਂ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਅੱਜ ਪਿੰਡ ਲੌਂਗੋਵਾਲ ਅਤੇ ਢੱਡਰੀਆਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਬੂਟਾ ਸਿੰਘ, ਬੀਕੇਯੂ ਡਕੌਦਾ ਦੇ ਬਲਾਕ ਆਗੂ ਦਰਬਾਰਾ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਦਰਿਆਈ ਪਾਣੀਆਂ ਤੇ ਆਪਣਾ ਕੰਟਰੋਲ ਮਜਬੂਤ ਕਰਨ ਲਈ ਨਵੇਂ ਨਵੇਂ ਫੈਸਲੇ ਕਰ ਰਹੀ ਹੈ,ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਸਥਾਈ ਮੈਂਬਰ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਅਤੇ ਪੰਜਾਬ, ਹਰਿਆਣਾ, ਰਾਜਸਥਾਨ ਰਾਜਾਂ ਦਾ ਪਾਣੀ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਇਸੇ ਤਰ੍ਹਾਂ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨੂੰ ਲਗਾਤਾਰ ਪੰਜਾਬ ਨੂੰ ਦੇਣ ਤੋਂ ਕੇਂਦਰ ਸਰਕਾਰ ਭੱਜ ਰਹੀ ਹੈ | ਸਗੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਉੱਪਰ ਵੀ ਭਾਜਪਾ ਆਪਣਾ ਪੂਰਨ ਕੰਟਰੋਲ ਕਰਨਾ ਚਾਹੁੰਦੀ ਹੈ | ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ | ਲੌਂਗੋਵਾਲ ਵਿਖੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਹਰਦੇਵ ਸਿੰਘ, ਪਰਗਟ ਸਿੰਘ ਦੀ ਅਗਵਾਈ ਹੇਠ ਅਤੇ ਪਿੰਡ ਢੱਡਰੀਆਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਸਾਹੋਕੇ, ਜੋਗਾ ਸਿੰਘ ਢੱਡਰੀਆਂ ਦੀ ਅਗਵਾਈ ਹੇਠ ਪੁਤਲੇ ਫੂਕੇ ਗਏ | ਇਸ ਸਮੇਂ ਰੋਸ ਪ੍ਰਦਰਸ਼ਨ ਵਿੱਚ ਸਫਾਈ ਮਜ਼ਦੂਰ ਯੂਨੀਅਨ ਲੌਂਗੋਵਾਲ ਦੇ ਆਗੂ ਹਰਦੀਪ ਸਿੰਘ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਆਗੂ ਮਾਸਟਰ ਬਲਵੀਰ ਚੰਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਵਿਰੋਧ <br/> ਅਗਲੀ ਖ਼ਬਰ ਸ਼ਨੀ ਜੈਅੰਤੀ ਮਨਾਈ
Ad Position 24