09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨ ਯੂਨੀਅਨ ਬਲਾਕ ਪਾਤੜਾਂ ਦੀ ਮੀਟਿੰਗ ਪਿੰਡ ਤੇਈਪੁਰ ਵਿਖੇ ਹੋਈ <br/>

Ad Position 21
No active advertisement
ਅਜੀਤ ਡੈਸਕ 17-05-2026
ਖਨੌਰੀ, 16 ਮਈ (ਬਲਵਿੰਦਰ ਸਿੰਘ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਪਾਤੜਾਂ ਦੀ ਇਕ ਅਹਿਮ ਮੀਟਿੰਗ ਨੇੜਲੇ ਪਿੰਡ ਤੇਈਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਤੇਈਪੁਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪ੍ਰਭਜੀਤ ਸਿੰਘ ਸ਼ੁਤਰਾਣਾ, ਸੁਖਵਿੰਦਰ ਸਿੰਘ, ਗੁਰਦਿੱਤ ਸਿੰਘ, ਗੁਰਿੰਦਰ ਸਿੰਘ, ਬਲਵੀਰ ਸਿੰਘ, ਸੁਖਵੰਤ ਸਿੰਘ ਆਦਿ ਸਮੇਤ ਹੋਰ ਵੀ ਕਿਸਾਨ ਵਰਕਰ ਸ਼ਾਮਿਲ ਹੋਏ ਅਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪੈੱ੍ਰਸ ਸਕੱਤਰ ਹਰਜੀਤ ਸਿੰਘ ਤੇਈਪੁਰ ਨੇ ਕਿਹਾ ਕਿ ਲੈਂਡ ਮਾਰਗੇਜ਼ ਦੇ ਬੈਂਕਾਂ ਵਲੋਂ ਸਾਰੇ ਦੇਸ਼ ਦਾ ਪੇਟ ਪਾਲਣ ਵਾਲੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਜਿਸ ਨੂੰ ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਜਥੇਬੰਦੀ ਵੱਲੋਂ ਪੰਜਾਬ ਵਿੱਚ ਰਾਜਪੁਰਾ ਸਮੇਤ ਇਸ ਬੈਂਕ ਦੀਆਂ ਕਈ ਹੋਰ ਬ੍ਰਾਂਚਾਂ ਅੱਗੇ ਲਗਾਤਾਰ ਧਰਨੇ ਲਗਾਏ ਹੋਏ ਹਨ | ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਕਿਸਾਨਾਂ ਦੀ ਜ਼ਮੀਨ ਦੀ ਰਜਿਸਟਰੀ ਵੀ ਲੈ ਲਈ ਜਾਂਦੀ ਹੈ ਤੇ ਖਾਲੀ ਚੈੱਕ ਵੀ ਲੈ ਲਏ ਜਾਂਦੇ ਹਨ | ਜਿਸ ਦੀ ਦੁਰਵਰਤੋਂ ਵੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਹਰੀਨੋਂ ਫਰੀਦਕੋਟ ਦੇ ਦੋ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਕਾਰਣ ਵੀ ਇਸ ਬੈਂਕ ਤੋਂ ਦੁਖੀ ਹੋਣਾ ਦੱਸਿਆ ਜਾ ਰਿਹਾ ਹੈ | ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਥੇਬੰਦੀ ਦੇ ਆਗੂ ਤੇ ਵਰਕਰ ਬੈਂਕਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ |

Ad Position 22
No active advertisement
ਪਿਛਲੀ ਖ਼ਬਰ ਮਹਿਰੂਨ ਨਿਸਾ ਥਿੰਦ (ਕੰਬੋਜ) ਨੇ 93.4 ਫ਼ੀਸਦੀ ਅੰਕ ਹਾਸਿਲ ਕਰ ਕੇ ਲੜਕੀਆਂ 'ਚੋਂ ਮਾਰੀ ਬਾਜ਼ੀ <br/> ਅਗਲੀ ਖ਼ਬਰ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ <br/>
Ad Position 24