10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 17-05-2026
ਸੁਨਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਐਸ ਐਸ ਪੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਕੇ ਸਵਾਗਤ ਕੀਤਾ ਗਿਆ | ਵਫ਼ਦ ਨੇ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਐਸ ਐਸ ਪੀ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸਵਾਸ਼ ਦਿਵਾਇਆ |ਇਸ ਸ ਸਮੇ ਐਸੋਸੀਏਸ਼ਨ ਵਲੋਂ ਐਸ ਐਸ ਪੀ ਡਾ ਰਣਜੋਤ ਕੌਰ ਗਰੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ,ਅਜਾਇਬ ਸੈਣੀ, ਤਿ੍ਲੋਕ ਗੋਇਲ ਅਤੇ ਦੀਪਕ ਮਿੱਤਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਵਿਕਰਾਤ ਸਿੰਘ ਚੱਠਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/> ਅਗਲੀ ਖ਼ਬਰ ਇੰਜ: ਸ਼ਿਵ ਆਰੀਆ ਨੂੰ ਕੀਤਾ ਸਨਮਾਨਿਤ <br/>
Ad Position 24