ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ) - ਸੁਨਾਮ ਨਗਰ ਕੌਂਸਲ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਿਚ ਅੱਜ ਇਕ ਪਰਿਵਾਰ ਦੇ ਪਤੀ-ਪਤਨੀ ਅਤੇ ਮਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖਲ ਕੀਤੇ | ਜ਼ਿਕਰਯੋਗ ਹੈ ਕਿ ਸਾਬਕਾ ਨਗਰ ਕੌਂਸਲਰ ਸੁਖਬੀਰ ਸਿੰਘ ਸੁੱਖੀ ਜਿੰਮ ਇਸ ਵਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ-10 ਤੋਂ, ਜਦੋਂ ਕਿ ਉਨ੍ਹਾਂ ਦੀ ਪਤਨੀ ਜਸਪ੍ਰੀਤ ਸ਼ਰਮਾ ਵਾਰਡ-22 ਅਤੇ ਮਾਤਾ ਨਿਰਮਲਾ ਦੇਵੀ ਵਾਰਡ ਨੰਬਰ-9 ਤੋਂ ਆਜ਼ਾਦ ਉਮੀਦਵਾਰ ਵਜੋਂ ਆਪੋ ਆਪਣੇ ਨਾਮਜ਼ਦਗੀ ਕਾਗ਼ਜ਼ ਭਰੇ ਗਏ ਹਨ |