10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 17-05-2026
ਮਲੇਰਕੋਟਲਾ, 16 ਮਈ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ 'ਚ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਜ਼ਿਲ੍ਹੇ ਵਿਚ 400 ਬੀ.ਐਲ.ਓਜ਼, 40 ਸੁਪਰਵਾਈਜ਼ਰ, 02 ਈ.ਆਰ.ਓ.ਜ਼ ਅਤੇ 02 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ | ਹਰੇਕ ਬੀ.ਐਲ.ਓ ਨੂੰ ਕਰੀਬ 300 ਘਰਾਂ ਅਤੇ ਕਰੀਬ 1200 ਵੋਟਰਾਂ ਦੀ ਹੀ ਐਸ.ਆਈ.ਆਰ.ਲਈ ਦਿੱਤੇ ਗਏ ਹਨ | ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ | ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ 'ਚੋਂ ਬਾਹਰ ਕਰਨਾ ਹੈ | ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਨਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ | ਉਨ੍ਹਾਂ ਦੱਸਿਆ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਲਾਜ਼ਮੀ ਹੋਵੇਗਾ | ਇਸ ਸਬੰਧੀ ਬੀ.ਐਲ.ਓਜ਼ ਵੱਲੋਂ ਘਰਾਂ ਵਿਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ | ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਨਾਗਰਿਕਤਾ ਅਤੇ ਰਿਹਾਇਸ਼ ਦੇ ਸਬੂਤ ਵਜੋਂ | ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ 03 ਲੱਖ 24 ਹਜਾਰ 201 ਵੋਟਰਾਂ 'ਚੋਂ 02 ਲੱਖ 88 ਹਜਾਰ 658 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 89.04 ਫੀਸਦ ਬਣਦੀ ਹੈ | ਦਿਹਾਤੀ ਖੇਤਰਾਂ ਵਿਚ 91.76 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 84.83 ਫੀਸਦੀ ਮੈਪਿੰਗ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ | ਪੱਤਰਕਾਰ ਮਿਲਣੀ ਦੌਰਾਨ ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ

Ad Position 22
No active advertisement
ਪਿਛਲੀ ਖ਼ਬਰ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕਿ੍ਤ ਲਾਜ਼ਮੀ ਪੜ੍ਹਾਉਣ ਦਾ ਫ਼ੈਸਲਾ ਗ਼ਲਤ- ਤਰਕਸ਼ੀਲ ਸੁਸਾਇਟੀ ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਨੇ ਵਿਨਰਜੀਤ ਗੋਲਡੀ ਦੀ ਅਗਵਾਈ 'ਚ ਦਾਖਲ ਕਰਵਾਏ ਨਾਮਜ਼ਦਗੀ ਪੱਤਰ <br/>
Ad Position 24