10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਨਰੇਗਾ ਕਾਨੂੰਨ ਨੂੰ ਬਹਾਲ ਕਰਨ ਸੰਬੰਧੀ ਬੀ. ਡੀ. ਪੀ. ਓ. ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 17-05-2026
ਦਿੜ੍ਹਬਾ ਮੰਡੀ, 16 ਮਈ (ਹਰਬੰਸ ਸਿੰਘ ਛਾਜਲੀ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਜੀ ਰਾਮ ਜੀ ਵਿਕਸਿਤ ਭਾਰਤ ਅਜੀਬਕਾ ਮਿਸ਼ਨ ਨੂੰ ਰੱਦ ਕਰਨ ਅਤੇ ਪੁਰਾਣੇ ਮਨਰੇਗਾ ਕਾਨੂੰਨ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਦੇ ਨਾਂਅ ਬੀ. ਡੀ. ਪੀ. ਓ. ਦਿੜ੍ਹਬਾ ਨੂੰ ਮੰਗ ਪੱਤਰ ਦਿੱਤਾ ਗਿਆ | ਪਿੰਡਾਂ ਦੇ ਮਨਰੇਗਾ ਵਰਕਰਾਂ ਨੇ ਹੜਤਾਲ ਕਰਕੇ ਦਿੜ੍ਹਬਾ ਵਿਖੇ ਸਬ ਡਿਵੀਜ਼ਨ ਕੰਪਲੈਕਸ ਦੇ ਬਾਹਰ ਕਾਮਰੇਡ ਭੂਪ ਚੰਦ ਛੰਨਾ ਅਤੇ ਕਾਮਰੇਡ ਚਮਕੌਰ ਸਿੰਘ ਖੇੜੀ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ | ਮਨਰੇਗਾ ਵਰਕਰਾਂ ਨੇ ਇਕੱਠੇ ਹੋ ਕੇ ਹੜ੍ਹਤਾਲ ਕਰਕੇ ਜ਼ੋਰਦਾਰ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਜੀ ਰਾਮ ਜੀ ਕਾਨੂੰਨ ਨੂੰ ਰੱਦ ਕੀਤਾ ਜਾਵੇ ਇਸ ਨਾਲ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਪ੍ਰਭਾਵਿਤ ਹੋ ਰਹੀ ਹੈ | ਪਹਿਲਾਂ ਹੀ ਬਣਾਏ ਗਏ ਕਾਨੂੰਨ ਨੂੰ ਦੁਆਰਾ ਬਹਾਲ ਕੀਤਾ ਜਾਵੇ | ਇਸ ਮੌਕੇ ਜੋਗਿੰਦਰ ਸਿੰਘ, ਸ਼ਿੰਗਾਰਾ ਸਿੰਘ, ਗੁਰਮੀਤ ਸਿੰਘ, ਹਰਸੰਤ ਸਿੰਘ ਅਤੇ ਜੀਤ ਸਿੰਘ ਘਰਾਚੋਂ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਮੁੱਲ ਵਿੱਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਪ੍ਰੋ. ਧਨੋਆ ਅਗਲੀ ਖ਼ਬਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>
Ad Position 24