11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਿੰਡ ਟੱਲੇਵਾਲ ਵਿਖੇ ਪੀ. ਏ. ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 17-05-2026
ਟੱਲੇਵਾਲ, 16 ਮਈ (ਸੋਨੀ ਚੀਮਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਟੱਲੇਵਾਲ ਸਹਿਕਾਰੀ ਸਭਾ ਵਿਖੇ ਸਕੱਤਰ ਹਰਜੀਤ ਸਿੰਘ ਅਤੇ ਸਮੂਹ ਸਹਿਕਾਰੀ ਸਭਾ ਦੇ ਸਟਾਫ਼ ਦੇ ਪ੍ਰਬੰਧਾਂ ਹੇਠ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ: ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ.ਆਰ 133, ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਵਿਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ | ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀ.ਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਝੋਨੇ ਦੀ ਸਿਹਤਮੰਦ ਪੌਦ ਤਿਆਰ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ | ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਅਤੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ | ਇਸ ਕੈਂਪ ਦੌਰਾਨ ਡਾ: ਵਿਵੇਕ ਸ਼ਰਮਾ (ਭੂਮੀ ਰਸਾਇਣ ਵਿਗਿਆਨੀ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਆਧਾਰ 'ਤੇ ਵਰਤੋਂ ਕਰਨ ਨਾਲ ਖ਼ਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ | ਡਾ: ਜਨਪਿ੍ਆ ਕੌਰ (ਭੂਮੀ ਰਸਾਇਣ ਵਿਗਿਆਨੀ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਤੋਂ ਇਲਾਵਾ ਗੜੇਮਾਰੀ ਕਾਰਨ ਖ਼ਰਾਬ ਹੋਈ ਮੂੰਗੀ ਫ਼ਸਲ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਫ਼ਸਲ ਦੇ ਵਾਧੇ ਲਈ ਸੁਝਾਅ ਦਿੱਤੇ ਗਏ | ਇਸ ਮੌਕੇ ਹਰਜੀਤ ਸਿੰਘ ਸਕੱਤਰ, ਸੁਖਦੀਪ ਸਿੰਘ, ਬਲਦੀਪ ਸਿੰਘ ਪ੍ਰਧਾਨ, ਰਾਜਵਿੰਦਰ ਸਿੰਘ ਨੰਬਰਦਾਰ, ਰੁਪਿੰਦਰ ਸਿੰਘ ਭਿੰਦਾ ਆਗੂ ਕਾਦੀਆਂ, ਧਰਮਾ ਸਿੰਘ ਮੰਡਰ, ਕਰਮਜੀਤ ਸਿੰਘ, ਅਵਤਾਰ ਸਿੰਘ ਢਿੱਲੋਂ, ਗੋਰਾ ਸਿੰਘ ਜੱਸੜ੍ਹ, ਗੁਰਤੇਜ ਸਿੰਘ, ਭਗਵੰਤ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਲੱਖਾ ਸਿੰਘ, ਜੱਸੀ ਸਿੰਘ, ਇੰਦਰਜੀਤ ਸਿੰਘ ਜੱਸੜ੍ਹ, ਗੋਰਾ ਸਿੰਘ ਪੰਚ, ਹਰਬੰਸ ਸਿੰਘ ਸਿੱਧੂ, ਜਗਰਾਜ ਸਿੰਘ ਆਦਿ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀਆਂ ਸਿਫ਼ਾਰਿਸ਼ ਕਿਸਮਾਂ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ- ਡਾ. ਅਸ਼ੋਕ ਕੁਮਾਰ ਗਰਗ ਅਗਲੀ ਖ਼ਬਰ ਸੁਨਾਮ ਰੋਡ ਸਥਿਤ ਫੋਕਲ ਪੁਆਇੰਟ ਨੇੜੇ ਵਧੀਆਂ ਅਪਰਾਧਿਕ ਵਾਰਦਾਤਾਂ ਕਾਰਨ ਵਪਾਰੀ ਚਿੰਤਤ- ਅਮਨ ਜ਼ਖ਼ਮੀ <br/>
Ad Position 24