21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡਾ. ਰਵਿੰਦਰਪਾਲ ਕੌਰ ਨੇ ਬਤੌਰ ਐਸ. ਐਮ. ਓ. ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 19-05-2026
ਕੌਹਰੀਆਂ, 18 ਮਈ (ਸੁਨੀਲ ਕੁਮਾਰ ਗਰਗ) - ਕਮਿਊਨਿਟੀ ਸਿਹਤ ਕੇਂਦਰ ਕੌਹਰੀਆਂ ਵਿਖੇ ਡਾ. ਰਵਿੰਦਰਪਾਲ ਕੌਰ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹਸਪਤਾਲ ਦੇ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਹਸਪਤਾਲ ਦੇ ਸਮੂਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ | ਉਨ੍ਹਾਂ ਹਦਾਇਤ ਕੀਤੀ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਡਾ. ਜਗਮੋਹਨ ਸਿੰਘ ਸੇਵਾ ਮੁਕਤ ਸਹਾਇਕ ਸਿਵਲ ਸਰਜਨ, ਡਾ. ਜੋਤੀ ਸਰੂਪ ਵਧਵਾ, ਮਾਲਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਅਣ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫ਼ਰੰਟ ਵਲੋਂ ਰੋਸ ਰੈਲੀ ਅਗਲੀ ਖ਼ਬਰ ਚੋਰਾਂ ਦੀ ਦਹਿਸ਼ਤ ਬਰਕਰਾਰ, ਇਕ ਹਫ਼ਤੇ 'ਚ ਦੂਜੀ ਵਾਰ ਬਣਾਇਆ ਸਿਵਲ ਹਸਪਤਾਲ ਨੂੰ ਆਪਣਾ ਨਿਸ਼ਾਨਾ, ਏਸੀ ਅਤੇ ਕੂਲਰ ਚੋਰ...
Ad Position 24