21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਈ ਸਕੂਲਾਂ ਨੂੰ ਆਈਆਂ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਮੇਲਾਂ

Ad Position 21
No active advertisement
ਅਜੀਤ ਡੈਸਕ 19-05-2026
ਅਮਰਗੜ੍ਹ, 18 ਮਈ (ਪਵਿੱਤਰ ਸਿੰਘ) - ਇਲਾਕੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆ ਈ ਮੇਲਾਂ ਆਉਣ ਨਾਲ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਉਂਦਿਆਂ ਪੁਲਿਸ ਮੁਲਾਜ਼ਮਾ ਸੀ.ਆਈ.ਡੀ. ਦੀ ਟੀਮ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਕਈ ਸਕੂਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰੇਨਟਰੀ ਵਰਡ ਸਕੂਲ ਦੇ ਚੇਅਰਮੈਨ ਆਰ.ਪੀ. ਗੋਇਲ ਨੇ ਦੱਸਿਆ ਕਿ ਅੱਜ ਸਵੇਰੇ 8.39 ਮਿੰਟ ਤੇ ਇਹ ਮੇਲ ਪ੍ਰਾਪਤ ਹੋਈ, ਜਿਸ ਨੂੰ ਸੰਜੀਦਗੀ ਨਾਲ ਲੈਂਦਿਆਂ ਪਿ੍ੰਸੀਪਲ ਡਾਕਟਰ ਗੁਰਦੀਪ ਸਿੰਘ ਵੱਲੋਂ ਸਟਾਫ਼ ਨਾਲ ਐਮਰਜੈਂਸੀ ਮੀਟਿੰਗ ਕਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰਾਂ ਨੂੰ ਭੇਜਣ ਦਾ ਫ਼ੈਸਲਾ ਲਿਆ ਗਿਆ ਅਤੇ ਇਸ ਦੀ ਸੂਚਨਾ ਅਮਰਗੜ੍ਹ ਪੁਲਿਸ ਨੂੰ ਦਿੱਤੀ ਗਈ, ਜਿਸ ਤੇ ਫ਼ੌਰਨ ਹਰਕਤ ਵਿੱਚ ਆਉਂਦਿਆਂ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਅਮਰਗੜ੍ਹ ਦੀ ਅਗਵਾਈ ਵਿੱਚ ਪੁਲਿਸ ਪ੍ਰਸ਼ਾਸਨ ਸੀ.ਆਈ.ਡੀ. ਦੀਆਂ ਟੀਮਾਂ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਸਕੂਲ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਹੋਰ ਵੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਮੇਲਾ ਆਈਆਂ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਉਪਰੰਤ ਕਥਿਤ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਤੁਹਾਡੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਜਿਹੀਆਂ ਧਮਕੀਆਂ ਤੋਂ ਘਬਰਾਉਣ ਦੀ ਲੋੜ ਨਹੀਂ | ਚੇਅਰਮੈਨ ਆਰਪੀ ਗੋਇਲ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਧਮਕੀਆਂ ਤੋਂ ਘਬਰਾਉਣ ਦੀ ਲੋੜ ਨਹੀਂ ਸਾਡੇ ਸਕੂਲ ਦੀ ਇਮਾਰਤ ਪੂਰੀ ਤਰ੍ਹਾਂ ਸੁਰੱਖਿਅਤ ਹੈ, ਅਤੇ ਸਕੂਲ ਅੰਦਰ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਚੈਕਿੰਗ ਅਤੇ ਪੁੱਛਗਿੱਛ ਕਰ ਕੇ ਹੀ ਉਸ ਨੂੰ ਸਕੂਲ ਅੰਦਰ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੁਰਿੰਦਰ ਪਾਲ ਜੁਗੀ, ਜਸਵੀਰ ਸਿੰਘ ਜੱਸੀ, ਸਤਵੀਰ ਸਿੰਘ ਸ਼ੀਰਾ ਬਨਭਰਾ,ਜਗਪ੍ਰੀਤ ਸਿੰਘ ਜੱਗੀ ਜੱਗੀ ਚੇਅਰਮੈਨ ਹੀਰਾ ਇੰਟਰਨੈਸ਼ਨਲ ਗਰੁੱਪ, ਡਾਕਟਰ ਪਿ੍ੰਕਲ, ਵਰੁਣ ਸਿੰਗਲਾ, ਹੈਪੀ ਜਿੰਦਲ ਅਤੇ ਸਤਵਿੰਦਰ ਸਿੰਘ ਮੋਨਾ ਨੇ ਇਸ ਦੀ ਨਿਖਧੀ ਰਦਿਆਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਇਹ ਨੀਚ ਹਰਕਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿੱਦਿਆ ਦੇ ਮੰਦਿਰ ਹੁੰਦੇ ਹਨ, ਜਿਨ੍ਹਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਇਨਸਾਨ ਜੀਵਨ ਜਾਂਚ ਸਿੱਖਦਾ ਹੈ ਅਤੇ ਇੱਕ ਚੰਗਾ ਨਾਗਰਿਕ ਬਣਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਛਾਣਬੀਣ ਸਮੇਂ ਸਿਰ ਨਾ ਕਰਨ ਦੇ ਰੋਸ ਵਜੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆ... ਅਗਲੀ ਖ਼ਬਰ ਅਣ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫ਼ਰੰਟ ਵਲੋਂ ਰੋਸ ਰੈਲੀ
Ad Position 24