21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਛਾਣਬੀਣ ਸਮੇਂ ਸਿਰ ਨਾ ਕਰਨ ਦੇ ਰੋਸ ਵਜੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 19-05-2026
ਧੂਰੀ, 18 ਮਈ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਦੇ ਕਾਗ਼ਜ਼ ਪੱਤਰਾਂ ਦੀ ਛਾਣਬੀਣ ਸਮੇਂ ਸਿਰ ਪੂਰੀ ਕਰਕੇ ਉਮੀਦਵਾਰਾਂ ਦੀ ਫਾਈਨਲ ਲਿਸਟ ਮਾਰਕੀਟ ਕਮੇਟੀ ਦਫ਼ਤਰ ਧੂਰੀ ਵਿਖੇ ਸਮੇਂ ਸਿਰ ਨਾ ਲਗਾਏ ਜਾਣ ਦੇ ਰੋਸ ਵਜੋਂ ਵੱਖ-ਵੱਖ ਸਿਆਸੀ ਪਾਰਟੀਆਂ ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ ਇਹਨਾਂ ਆਗੂਆਂ ਵਿੱਚ ਸ਼ਾਮਿਲ ਭਾਜਪਾ ਆਗੂ ਪ੍ਰੋਫੈਸਰ ਓਾਕਾਰ ਸਿੰਘ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਕਾਂਗਰਸ ਦੇ ਸਾਬਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਆਦਿ ਵੱਲੋਂ ਆਪੋ ਆਪਣੀਆਂ ਪਾਰਟੀਆਂ ਦੇ ਅਨੇਕਾਂ ਵਰਕਰਾਂ ਸਮੇਤ ਅੱਜ ਮਾਰਕੀਟ ਕਮੇਟੀ ਦਫ਼ਤਰ ਧੂਰੀ (ਜਿੱਥੇ ਕਾਗ਼ਜ਼ਾਂ ਦੀ ਛਾਣਬੀਣ ਕਰਕੇ ਲਿਸਟ ਲਗਾਈ ਜਾਣੀ ਸੀ) ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾ ਕੇ ਨਗਰ ਕੌਂਸਲ ਦੀਆਂ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਪ੍ਰੋਫੈਸਰ ਓਾਕਾਰ ਸਿੰਘ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪੰ੍ਰਤੂ ਨਗਰ ਕੌਂਸਲ ਚੋਣਾਂ ਨਿਰਪੱਖ ਤੌਰ ਤੇ ਕਰਵਾਉਣ ਦੀ ਬਜਾਏ ਧੱਕੇਸ਼ਾਹੀ ਨਾਲ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਸ਼ਾਮਿਲ ਇੱਕ ਕੌਂਸਲਰ ਜਿਸ ਦੀ ਖ਼ੁਦ ਦੀ ਦੁਕਾਨ ਦਾ ਨਕਸ਼ਾ ਪਾਸ ਨਹੀਂ ਹੈ ਚੋਣਾਂ ਜਿੱਤਣ ਲਈ ਆਪਣੇ ਵਿਰੋਧੀ ਉਮੀਦਵਾਰਾਂ ਖ਼ਿਲਾਫ਼ ਹੱਥਕੰਡੇ ਵਰਤ ਕੇ ਉਨ੍ਹਾਂ ਨੂੰ ਚੋਣ ਮੈਦਾਨ ਵਿਚੋਂ ਹਟਾਉਣ ਦੀ ਸਾਜ਼ਿਸ਼ ਕਰ ਰਿਹਾ ਹੈ | ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਪੱਖ ਚੋਣਾਂ ਹੀ ਨਹੀਂ ਕਰਵਾਉਣੀਆਂ ਧੱਕੇਸ਼ਾਹੀ ਹੀ ਕਰਨੀ ਹੈ ਤਾਂ ਫਿਰ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਬਿਨਾਂ ਚੋਣਾਂ ਕਰਵਾਏ ਜੇਤੂ ਐਲਾਨ ਕੇ ਸਰਟੀਫਿਕੇਟ ਜਾਰੀ ਕਰਵਾ ਦੇਣ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਛਾਣਬੀਣ ਕਰਨ ਉਪਰੰਤ ਦੁਪਹਿਰ 3 ਵਜੇ ਤੱਕ ਯੋਗ ਅਤੇ ਅਯੋਗ ਉਮੀਦਵਾਰਾਂ ਦੀ ਲਿਸਟ ਲਗਾਈ ਜਾਣੀ ਬਣਦੀ ਸੀ ਪ੍ਰੰਤੂ 6 ਵਜੇ ਸ਼ਾਮ ਤੱਕ ਇਹ ਲਿਸਟ ਨਹੀਂ ਲਗਾਈ ਗਈ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕਾ ਕੀਤਾ ਜਾਵੇਗਾ ਅਤੇ ਜੇਤੂ ਨਜ਼ਰ ਆ ਰਹੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ ਜਾਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਗਰ ਕੌਂਸਲ ਦੀਆਂ ਚੋਣਾਂ ਤੋਂ ਹੀ ਘਬਰਾ ਗਏ ਹਨ ਜੇਕਰ ਸਰਕਾਰ ਨੇ ਸੱਚਮੁੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਹਨ ਤਾਂ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਨਿਰਪੱਖ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਲੋਕ ਇਨ੍ਹਾਂ ਨਗਰ ਕੌਂਸਲ ਚੋਣਾਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਵੋਟ ਦੀ ਵਰਤੋਂ ਕਰਕੇ ਦੇਣ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਦੀ ਵੋਟ ਦੀ ਤਾਕਤ ਦਾ ਪਤਾ ਲੱਗ ਸਕੇ | ਖ਼ਬਰ ਲਿਖੇ ਜਾਣ ਤੱਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਉਮੀਦਵਾਰਾਂ ਵੱਲੋਂ ਲਗਾਇਆ ਗਿਆ ਧਰਨਾ ਜਾਰੀ ਸੀ | ਇਸ ਮੌਕੇ ਭਾਜਪਾ ਆਗੂ ਜਗਦੇਵ ਜਿੰਦਲ ਸ੍ਰੀ ਬਰਜੇਸ਼ਵਰ ਗੋਇਲ ਪ੍ਰਦੀਪ ਗਰਗ ਵਿੱਕੀ ਪਰੋਚਾ ਅੰਮਿ੍ਤ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਭਾਗ ਲੈਣ ਵਾਲੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਅਹਿਮ ਮੀਟਿੰਗ ਅਗਲੀ ਖ਼ਬਰ ਕਈ ਸਕੂਲਾਂ ਨੂੰ ਆਈਆਂ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਮੇਲਾਂ
Ad Position 24