21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਲੇਰਕੋਟਲਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 19-05-2026
ਮਲੇਰਕੋਟਲਾ, 18 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਹਾਜ਼ਰੀ ਵਿੱਚ ਐਨ.ਆਈ.ਸੀ. ਦਫ਼ਤਰ ਵਿਖੇ ਕੀਤੀ ਗਈ | ਇਹ ਪ੍ਰਕਿਰਿਆ ਸਮਰਪਿਤ ਡੀ.ਆਈ.ਐਸ.ਈ. ਸਾਫ਼ਟਵੇਅਰ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਗਈ | ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੋਣ ਡਿਊਟੀਆਂ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਚੋਣ ਕੀਤੀ ਗਈ | ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ 864 ਅਧਿਕਾਰੀਆਂ/ ਕਰਮਚਾਰੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ 138 ਪੋਲਿੰਗ ਬੂਥਾਂ 'ਤੇ ਇੱਕ ਪ੍ਰੀਜ਼ਾਈਡਿੰਗ ਅਫ਼ਸਰ, ਇੱਕ ਏ.ਪੀ.ਆਰ.ਓ. ਅਤੇ ਦੋ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀ ਪ੍ਰਕਿਰਿਆ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਦੇ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰ ਸਕਣ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੀਡੀਆ ਇੰਚਾਰਜ ਕਾਂਗਰਸ ਮੁਹੰਮਦ ਅਨਵਰ ਮਹਿਬੂਬ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਵਾਰਾ ਸਿੰਘ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜਨਰਲ ਸਕੱਤਰ ਬੀ.ਜੇ.ਪੀ ਸੰਦੀਪ ਸੂਦ ਸੂਬਾ ਪ੍ਰਧਾਨ ਆਈ.ਯੂ.ਐਮ.ਐਲ ਮਹਿਮੂਦ ਅਹਿਮਦ ਥਿੰਦ, ਜ਼ਿਲ੍ਹਾ ਸਕੱਤਰ ਸੀ.ਪੀ.ਆਈ. (ਐਮ) ਅਬਦੁਲ ਸਤਾਰ, ਸੀ.ਪੀ.ਆਈ.(ਐਮ) ਤੋਂ ਅਬਦੁੱਲ ਸਤਾਰ, ਜ਼ਿਲ੍ਹਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਡੀ.ਆਈ.ਓ ਸ਼ਾਈਨ ਕਮਲ, ਚੋਣ ਤਹਿਸੀਲਦਾਰ ਬਿ੍ਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ 'ਚ ਐਸ. ਆਈ. ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਭਰੋਸੇਯੋਗ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ... ਅਗਲੀ ਖ਼ਬਰ ਨਗਰ ਕੌਂਸਲ ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਛਾਣਬੀਣ ਸਮੇਂ ਸਿਰ ਨਾ ਕਰਨ ਦੇ ਰੋਸ ਵਜੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆ...
Ad Position 24