21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਨਾਮ 'ਚ ਨਾਮਜ਼ਦਗੀਆਂ ਰੱਦ ਹੋਣ ਤੋਂ ਭੜਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕੀਤਾ ਚੱਕਾ ਜਾਮ

Ad Position 21
No active advertisement
ਅਜੀਤ ਡੈਸਕ 19-05-2026
ਸੁਨਾਮ ਊਧਮ ਸਿੰਘ ਵਾਲਾ, 18 ਮਈ (ਧਾਲੀਵਾਲ, ਭੁੱਲਰ) – ਸੁਨਾਮ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਬਹੁ ਗਿਣਤੀ ਨਾਮਜ਼ਦਗੀ ਕਾਗ਼ਜ਼ ਰੱਦ ਹੋਣ ਕਨਸੋਆਂ ਨੂੰ ਲੈ ਕੇ ਭੜਕੇ ਵਿਰੋਧੀ ਪਾਰਟੀਆਂ ਦੇ ਕਾਰਕੁੰਨਾਂ ਵੱਲੋਂ ਸਥਾਨਕ ਨਗਰ ਕੌਂਸਲ ਚੌਂਕ ਵਿਚ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਕਾਂਗਰਸੀ ਆਗੂ ਰਜਿੰਦਰ ਦੀਪਾ ਆਦਿ ਨੇ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਹਿ ਤੇ ਪ੍ਰਸ਼ਾਸਨ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਬਿਨ੍ਹਾਂ ਕਿਸੇ ਠੋਸ ਅਧਾਰ ਤੋਂ ਰੱਦ ਕੀਤੇ ਗਏ ਹਨ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਚੁਣੇ ਜਾ ਸਕਣ | ਉਨ੍ਹਾਂ ਕਿਹਾ ਕਿ ਸੁਨਾਮ ਵਿਚ ਅਜਿਹਾ ਧੱਕਾ 70 ਸਾਲ ਵਿਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ | ਇਸ ਮੌਕੇ ਮਨਪ੍ਰੀਤ ਸਿੰਘ ਮਨੀ ਵੜੈਚ, ਘਣਸ਼ਿਆਮ ਕਾਂਸਲ, ਅਨਿਲ ਜੁਨੇਜਾ ਆਦਿ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੇ ਸਮਰਥਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਸਨਮਾਨਿਤ ਅਗਲੀ ਖ਼ਬਰ ਥਰਮਲ ਪਲਾਂਟ ਖ਼ਰੀਦ ਸਕਦੀ ਹੈ ਸਰਕਾਰ, ਫਿਰ ਧੂਰੀ ਦੀ ਸ਼ੂਗਰ ਮਿੱਲ ਕਿਉਂ ਨਹੀਂ - ਜਸਵਿੰਦਰ ਸਿੰਘ ਰਿਖੀ
Ad Position 24