21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਰੀਤੂ ਰਾਣੀ ਦੇ ਪਤੀ ਵਲੋਂ ਖੇਡ ਸਟੇਡੀਅਮ ਵਿਚ ਬੱਚਿਆਂ ਦੀ ਕੀਤੀ ਹੌਸਲਾ ਵਧਾਈ

Ad Position 21
No active advertisement
ਅਜੀਤ ਡੈਸਕ 19-05-2026
ਖਨੌਰੀ, 18 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਪੰਚਾਇਤ ਖਨੌਰੀ ਦੀ ਪ੍ਰਧਾਨ ਰੀਤੂ ਰਾਣੀ ਦੇ ਪਤੀ ਵੱਲੋਂ ਅੱਜ ਸਥਾਨਕ ਖੇਡ ਸਟੇਡੀਅਮ ਦਾ ਦੌਰਾ ਕਰਦੇ ਹੋਏ ਖੇਡਾਂ ਵਿੱਚ ਭਾਗ ਲੈ ਰਹੇ ਬੱਚਿਆਂ ਦਾ ਹੌਸਲਾ ਵਧਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ | ਖੇਡਾਂ ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਨੇ ਕਿਹਾ ਕਿ ਨਗਰ ਪੰਚਾਇਤ ਵੱਲੋਂ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਲਾਕੇ ਦੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ | ਇਸ ਦੌਰਾਨ ਸਟੇਡੀਅਮ ਵਿੱਚ ਮੌਜੂਦ ਬੱਚਿਆਂ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ | ਬੱਚਿਆਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਤਸ਼ਾਹ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਹੋਰ ਪਤਵੰਤੇ ਵਿਅਕਤੀ ਅਤੇ ਖੇਡ ਪ੍ਰੇਮੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੇਅਰ ਪਾਰਟਸ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਪਿੰਗਲਵਾੜਾ ਵਿਖੇ ਜਨਮ ਦਿਨ ਮਨਾਇਆ
Ad Position 24