21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ 27 ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਬਾਹਰ ਦੇਵੇਗੀ ਧਰਨਾ

Ad Position 21
No active advertisement
ਅਜੀਤ ਡੈਸਕ 19-05-2026
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਵਿੱਚ ਜਥੇਬੰਦੀ ਵੱਲੋਂ ਆਪਣੀ ਪੇ ਪੈਰਿਟੀ ਬਹਾਲ ਕਰਵਾਉਣ ਲਈ 27 ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਬਾਹਰ ਸੰਕੇਤਕ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ | ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਜਨਰਲ ਸਕੱਤਰ ਪੰਕਜ ਸਪਰਾ, ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਮੀਤ ਪ੍ਰਧਾਨ ਯੋਗੇਸ਼ ਕੋੜਾ, ਜਤਿੰਦਰ ਸਿੰਘ ਭੰਗੂ, ਗੁਰਵਿੰਦਰ ਸਿੰਘ ਸੰਧੂ, ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਪੈੱ੍ਰਸ ਸਕੱਤਰ ਪਰਮਜੀਤ ਕੁਮਾਰ ਅਨੁਸਾਰ 24 ਅਪ੍ਰੈਲ ਨੂੰ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਮੰਗਾਂ ਨੂੰ ਲੈ ਕੇ ਮੀਟਿੰਗ ਦਾ ਸਮਾਂ ਦਿੱਤਾ ਸੀ ਜੋ ਅਚਨਚੇਤ ਕੰਮ ਹੋਣ ਕਾਰਨ ਮੀਟਿੰਗ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੁਬਾਰਾ ਦਾ ਭਰੋਸਾ ਦਿੱਤਾ ਸੀ ਜੋ ਨਹੀਂ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਜਥੇਬੰਦੀ ਨਾਲ ਮਜ਼ਾਕ ਹੈ ਕਿਉਂਕਿ ਉਹ ਪਹਿਲਾ ਹੀ 2011 ਤੋਂ ਪੇ ਪੈਰਿਟੀ ਬਹਾਲ ਕਰਵਾਉਣ ਦੀ ਮੰਗ ਕਰ ਰਹੇ ਹਨ | ਇਸ ਦੇ ਮੱਦੇਨਜ਼ਰ ਜਥੇਬੰਦੀ ਨੇ ਹੁਣ 27 ਨੂੰ ਧਰਨਾ ਦੇਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਦਲਵੀਰ ਸਿੰਘ ਅੰਮਿ੍ਤਸਰ, ਸਰਬਜੀਤ ਸਿੰਘ ਗੁਰਦਾਸਪੁਰਾ, ਪਰਦੀਪ ਕੁਮਾਰ ਤਰਨਤਾਰਨ, ਅਨਿਲ ਕੁਮਾਰ ਜਲੰਧਰ, ਵਿਕਾਸ ਅਗਰਵਾਲ ਲੁਧਿਆਣਾ, ਅਸ਼ੋਕ ਅਰੋੜਾ ਕਪੂਰਥਲਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ - 'ਆਪ' ਆਗੂ ਅਗਲੀ ਖ਼ਬਰ ਨਗਰ ਕੌਂਸਲ ਉਮੀਦਵਾਰਾਂ ਦੀਆਂ ਲਿਸਟਾਂ ਨਾ ਲੱਗਣ ਦੇ ਰੋਸ ਵਜੋਂ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਪੁਲਿਸ ਦੀ ਹੋਈ ਧੱਕਾ ਮੁ...
Ad Position 24