21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ - 'ਆਪ' ਆਗੂ

Ad Position 21
No active advertisement
ਅਜੀਤ ਡੈਸਕ 19-05-2026
ਸੰਗਰੂਰ, 18 ਮਈ (ਧੀਰਜ ਪਸੋਰੀਆ) - ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੋਚ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ | ਮੁੱਦਾ ਬੇਸ਼ੱਕ ਪੰਜਾਬ ਯੂਨੀਵਰਸਿਟੀ ਦਾ ਹੋਵੇ ਬੇਸ਼ੱਕ ਚੰਡੀਗੜ੍ਹ ਦਾ ਹੋਵੇ, ਭਾਜਪਾ ਹਮੇਸ਼ਾ ਪੰਜਾਬ ਦੇ ਹਿਤਾਂ ਦੇ ਖ਼ਿਲਾਫ਼ ਵਿਚਰਦੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਵੀ ਭਾਜਪਾ ਨੇ ਪੰਜਾਬ ਦੇ ਹਿਤਾਂ ਨੂੰ ਢਾਹ ਲਾਈ ਹੈ, ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ | ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਉਹ ਕਰ ਰਹੀ ਹੈ ਜੋ 75 ਸਾਲਾਂ ਵਿਚ ਨਹੀਂ ਹੋ ਸਕਿਆ | ਪੰਜਾਬ ਦੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਇਸ ਨੂੰ ਵਿਸ਼ਵ ਪੱਧਰੀ ਆਧੁਨਿਕ ਮਾਡਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਸੂਬੇ ਦੇ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਕਰਨ ਲਈ ਹਰ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੁਨਾਮ 'ਚ 13 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਅਗਲੀ ਖ਼ਬਰ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ 27 ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਬਾਹਰ ਦੇਵੇਗੀ ਧਰਨਾ
Ad Position 24