21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਨਾਮ 'ਚ 13 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ

Ad Position 21
No active advertisement
ਅਜੀਤ ਡੈਸਕ 19-05-2026
ਸੁਨਾਮ ਊਧਮ ਸਿੰਘ ਵਾਲਾ, 18 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਸੱਗੂ) ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਦੌਰਾਨ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੁਲ 146 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਸਨ | ਪੜ੍ਹਤਾਲ ਦੌਰਾਨ ਜਿੰਨ੍ਹਾਂ ਚੋਂ 13 ਉਮੀਦਵਾਰਾਂ ਦੇ ਕੁਝ ਖਾਮੀਆਂ ਹੋਣ ਕਾਰਨ ਕਾਗਜ਼ ਰੱਦ ਹੋ ਗਏ ਅਤੇ 133 ਉਮੀਦਵਾਰਾਂ ਦੇ ਕਾਗਜ ਸਹੀ ਪਾਏ ਗਏ |ਵਿਰੋਧੀ ਪਾਰਟੀਆਂ ਦੇ ਕੁਝ ਦਿਗਜ ਆਗੂਆਂ ਦੇ ਨਾਮਜਦਗੀ ਕਾਗਜ ਰੱਦ ਹੋਣ ਨੂੰ ਲੈਕੇ ਉਨ੍ਹਾਂ ਦੇ ਸਮਰਥਕ ਭੜਕ ਉੱਠੇ ਅਤੇ ਸੜਕ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ | ਜਿਸ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵਲੋਂ ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਸ਼ਹਿਰ ਵਿਚ ਮਾਹੌਲ ਸੁਖਾਵਾਂ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਲੌਂਗੋਵਾਲ ਲਈ ਸਾਰੇ 62 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਅਗਲੀ ਖ਼ਬਰ ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ - 'ਆਪ' ਆਗੂ
Ad Position 24