21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

'ਆਪ' ਤੋਂ ਨਾਰਾਜ਼ ਚੱਲ ਰਹੇ ਹਰਭਜਨ ਹੈਪੀ ਨੂੰ ਮਿਲ ਕੇ ਮਿੰਕੂ ਜਵੰਧਾ ਨੇ ਮੁੜ ਪਾਰਟੀ ਨਾਲ ਜੋੜਿਆ

Ad Position 21
No active advertisement
ਅਜੀਤ ਡੈਸਕ 19-05-2026
ਭਵਾਨੀਗੜ੍ਹ, 18 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਸ਼ਹਿਰ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਾਰਡ ਨੰਬਰ 3 ਦੇ ਸੀਨੀਅਰ ਆਗੂ ਹਰਭਜਨ ਸਿੰਘ ਹੈਪੀ ਨੂੰ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁੜ ਪਾਰਟੀ ਨਾਲ ਜੋੜਿਆ | ਇਸ ਦੌਰਾਨ ਲੰਮੀ ਗੱਲਬਾਤ ਦੌਰਾਨ ਪੁਰਾਣੇ ਗਿਲੇ-ਸ਼ਿਕਵੇ ਦੂਰ ਹੋਏ ਅਤੇ ਹਰਭਜਨ ਸਿੰਘ ਹੈਪੀ ਨੇ ਦੁਬਾਰਾ ਪਾਰਟੀ ਦੀ ਮੁੱਖ ਧਾਰਾ ਨਾਲ ਚੱਲਣ ਦਾ ਫੈਸਲਾ ਕੀਤਾ | ਇੱਥੇ ਇਹ ਦੱਸਣਯੋਗ ਹੈ ਕਿ ਹਰਭਜਨ ਸਿੰਘ ਹੈਪੀ ਪਹਿਲਾਂ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਸਨ, ਪਰ ਟਿਕਟ ਕੱਟੇ ਜਾਣ ਕਾਰਨ ਉਹ ਨਾਰਾਜ਼ ਹੋ ਕੇ ਘਰ ਬੈਠ ਗਏ ਸਨ | ਡਾ. ਮਿੰਕੂ ਜਵੰਧਾ ਨੇ ਖ਼ੁਦ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਮਨਾਇਆ ਅਤੇ ਪਾਰਟੀ ਵਿੱਚ ਬਣੇ ਮਤਭੇਦ ਖ਼ਤਮ ਕਰਨ ਦਾ ਯਤਨ ਕੀਤਾ | ਇਸ ਮੌਕੇ ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਇਮਾਨਦਾਰ ਨੀਤੀਆਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਹਰਭਜਨ ਸਿੰਘ ਹੈਪੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੁੜ ਪਾਰਟੀ ਨਾਲ ਜੁੜੇ ਹਨ | ਇਸ ਮੌਕੇ 'ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਨੇ ਸੱਤਾਧਾਰੀ ਪਾਰਟੀ ਦੀ ਉਮੀਦਵਾਰ 'ਤੇ ਦੋਸ਼ ਲਗਾ ਕੇ ਨਾਮਜ਼ਦਗੀ ਰੱਦ ਕਰਨ ਦੀ ਕੀਤੀ ਲਿਖਤੀ ਮੰਗ ਅਗਲੀ ਖ਼ਬਰ ਨਗਰ ਕੌਂਸਲ ਲੌਂਗੋਵਾਲ ਲਈ ਸਾਰੇ 62 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ
Ad Position 24