21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਿਜਲੀ ਮੁਲਾਜ਼ਮ 24 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-05-2026
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ) - ਪੀ.ਐਸ.ਈ.ਬੀ. ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੀ ਮੀਟਿੰਗ ਚਮਕ ਭਵਨ ਵਿਖੇ ਹੋਈ | ਮੀਟਿੰਗ ਨੂੰ ਸੂਬਾਈ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਬਿਕਰਮਜੀਤ ਸਿੰਘ, ਕਿ੍ਸ਼ਨ ਕਾਂਤ, ਲਖਵਿੰਦਰ ਸਿੰਘ, ਜੀਵਨ ਸਿੰਘ, ਗੁਰਬਖਸ਼ੀਸ ਸਿੰਘ, ਸੋਰਵ ਜੋਸ਼ੀ, ਗਗਨਦੀਪ ਸਿੰਘ, ਭੋਲਾ ਸਿੰਘ ਗੱਗੜਪੁਰ, ਨਿਰਭੈ ਸਿੰਘ, ਪੂਰਨ ਸਿੰਘ ਖਾਈ ਨੇ ਕਿਹਾ ਕਿ 16 ਅਪ੍ਰੈਲ ਨੂੰ ਬਿਜਲੀ ਮੰਤਰੀ ਨਾਲ ਅਤੇ 30 ਅਪ੍ਰੈਲ ਨੂੰ ਸੀ.ਐਮ.ਡੀ. ਨਾਲ ਕੁੱਝ ਮੰਗਾਂ ਉੱਤੇ ਸਹਿਮਤੀ ਹੋਈ ਸੀ | ਉਨ੍ਹਾਂ 15 ਮਈ ਨੂੰ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਗੱਲ ਕੀਤੀ ਸੀ ਅਤੇ ਬਾਕੀ ਮੰਗਾਂ ਸਬੰਧੀ 20 ਮਈ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਸਬੰਧੀ ਅਜੇ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ | ਉਨ੍ਹਾਂ ਐਲਾਨ ਕੀਤਾ ਕਿ 24 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਵਿਚ ਕਰਵਾਈ ਸਾਹਿਤ ਸਭਾ ਅਗਲੀ ਖ਼ਬਰ ਨਾਰੰਗ ਅਤੇ ਜਾਖੜ ਨੇ ਉਮੀਦਵਾਰ ਹਰਕਿਰਨ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ
Ad Position 24