21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਮ ਐਂਡ ਐਮ. ਪਬਲਿਕ ਸਕੂਲ ਨਾਗਰੀ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਭਵਾਨੀਗੜ੍ਹ, 18 ਮਈ (ਲਖਵਿੰਦਰ ਪਾਲ ਗਰਗ) - ਐਮ ਐਂਡ ਐਮ ਪਬਲਿਕ ਸਕੂਲ ਨਾਗਰੀ ਦਾ ਸੀ. ਬੀ. ਐਸ. ਈ. ਕਲਾਸ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਨਾਲ ਸਕੂਲ ਵਿੱਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ | ਇਸ ਸਬੰਧੀ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਦੱਸਿਆ ਕਿ ਕਾਮਰਸ ਸਟਰੀਮ ਵਿੱਚ ਨੰਦਨੀ ਬਾਂਸਲ ਨੇ 96 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਚੈਰੀ ਗਰਗ ਨੇ 95.2 ਫ਼ੀਸਦੀ ਨਾਲ ਦੂਜਾ ਅਤੇ ਸਾਕਸ਼ਮ ਗੁਪਤਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ ਵਿੱਚ ਦਿ੍ਸ਼ਟੀ ਨੇ 94 ਫ਼ੀਸਦੀ ਨਾਲ ਪਹਿਲਾ, ਦਿਵਾਸ਼ ਗਰਗ ਨੇ 93 ਫ਼ੀਸਦੀ ਨਾਲ ਦੂਜਾ ਅਤੇ ਅਮਿਤ ਗੁਪਤਾ ਨੇ 89.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਮੈਡੀਕਲ ਸਟਰੀਮ ਵਿੱਚ ਪ੍ਰੇਰਨਾ ਨੇ 94.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਦੈਰਿਆ ਗਾਂਧੀ ਨੇ 93.4 ਫ਼ੀਸਦੀ ਨਾਲ ਦੂਜਾ ਅਤੇ ਪਰਨੀਤ ਨੇ 93.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਆਰਟਸ ਸਟਰੀਮ ਵਿੱਚ ਛਵੀ ਨੇ 94 ਫ਼ੀਸਦੀ ਨਾਲ ਪਹਿਲਾ ਅਤੇ ਓਮਕਾਰ ਕੌਰ ਨੇ 92 ਫ਼ੀਸਦੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਹੀ ਰਾਮ ਗੁਲਾੜੀ ਦੀ ਮਿ੍ਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਕੀਤਾ ਦਾਨ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਵਿਚ ਕਰਵਾਈ ਸਾਹਿਤ ਸਭਾ
Ad Position 24