21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲੌਂਗੋਵਾਲ ਪੁਲਿਸ ਵਲੋਂ 100 ਗ੍ਰਾਮ ਚਿੱਟੇ ਸਮੇਤ ਦੋਸ਼ੀ ਕਾਬੂ

Ad Position 21
No active advertisement
ਲੌਂਗੋਵਾਲ ਪੁਲਿਸ ਵਲੋਂ 100 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਦੋਸ਼ੀ ਐਸ.ਐੱਚ.ਓ. ਬਲਵੰਤ ਸਿੰਘ ਅਤੇ ਪੁਲਿਸ ਪਾਰਟੀ ਨਾਲ | ਤਸਵੀਰ :ਵਿਨੋਦ <br/> 19-05-2026
ਲੌਂਗੋਵਾਲ, 18 ਮਈ (ਵਿਨੋਦ ਸ਼ਰਮਾ, ਖੰਨਾ) - ਲੌਂਗੋਵਾਲ ਥਾਣੇ ਵਿਚ ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਦੀ ਤਾਇਨਾਤੀ ਉਪਰੰਤ ਅਨੇਕਾਂ ਚਿੱਟੇ ਦੇ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ | ਹੁਣ ਜ਼ਿਲ੍ਹਾ ਪੁਲਿਸ ਕਪਤਾਨ ਮੈਡਮ ਡਾ. ਰਵਜੋਤ ਗਰੇਵਾਲ ਦੀ ਨਿਯੁਕਤੀ ਉਪਰੰਤ ਲੌਂਗੋਵਾਲ ਪੁਲਿਸ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਹੋਰ ਵੀ ਮੁਸਤੈਦ ਹੋ ਗਈ ਹੈ | ਅੱਜ ਥਾਣਾ ਲੌਂਗੋਵਾਲ ਦੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਚਿੱਟੇ (ਹੈਰੋਇਨ) ਸਮੇਤ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਐਸ.ਐੱਚ.ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਕੇਸ ਵਿੱਚ ਸਹਿ. ਥਾਣੇਦਾਰ ਭੁਪਿੰਦਰ ਸਿੰਘ ਸੀ. ਆਈ. ਏ. ਸਮੇਤ ਪੁਲਿਸ ਪਾਰਟੀ ਜਦੋਂ ਬਡਰੁੱਖਾਂ ਤੋਂ ਬਹਾਦਰਪੁਰ ਲਿੰਕ ਸੜਕ ਉੱਤੇ ਗਸ਼ਤ ਕਰ ਰਹੇ ਸਨ ਤਾਂ ਚੈਕਿੰਗ ਦੌਰਾਨ ਮਨੀਸ਼ ਕੁਮਾਰ ਉਰਫ਼ ਮਨੀ ਪੁੱਤਰ ਨਰੇਸ਼ ਕੁਮਾਰ ਵਾਸੀ ਸੁਨਾਮੀ ਪੱਤੀ ਲੌਂਗੋਵਾਲ ਨੂੰ ਕਾਬੂ ਕਰ ਕੇ ਉਸ ਤੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਭਦੌੜ ਦੀਆਂ ਵਿਦਿਆਰਥਣਾਂ ਨੇ ਬਰਨਾਲਾ ਜ਼ਿਲ੍ਹੇ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਹਿਰੀ ਖਾਲ ਅਤੇ ਨੱਕਿਆਂ 'ਤੇ ਲੱਗੇ ਮੈਟੀਰੀਅਲ ਦੀ ਵਿਜੀਲੈਂਸ ਜਾਂਚ ਦੀ ਮੰਗ
Ad Position 24