20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-05-2026
ਮਲੇਰਕੋਟਲਾ, 18 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਸਮਾਜ ਸੇਵਾ ਤੇ ਵਾਤਾਵਰਨ ਦੀ ਸੰਭਾਲ ਲਈ ਨਿਰੰਤਰ ਬੂਟੇ ਲਗਾਉਣ ਦੀ ਮੁਹਿੰਮ ਚਲਾ ਰਹੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਵੱਲੋਂ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐੱਸ.ਗਰੁੱਪ ਨੂੰ ਸਮਾਜ ਤੇ ਵਾਤਾਵਰਨ ਪ੍ਰਤੀ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇੰਦਰਜੀਤ ਸਿੰਘ ਮੁੰਡੇ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕੰਮਾਂ ਦੇ ਨਾਲ-ਨਾਲ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਹਜ਼ਾਰਾਂ ਬੂਟੇ ਲਗਾਏ | ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਸੰਸਥਾਵਾਂ ਵੱਲੋਂ ਕਈ ਐਵਾਰਡਾਂ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ | ਸਮਾਗਮ ਵਿੱਚ ਬੋਲਦਿਆਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਮਾਜ ਵਿੱਚ ਅਜਿਹੇ ਲੋਕ ਹੀ ਨਵੀਂ ਪੀੜ੍ਹੀ ਲਈ ਪੇ੍ਰਰਨਾ ਸਰੋਤ ਬਣਦੇ ਹਨ, ਜੋ ਨਿਸ਼ਕਾਮ ਭਾਵਨਾ ਨਾਲ ਲੋਕ ਸੇਵਾ ਕਰਦੇ ਹਨ | ਸਮਾਜ ਸੇਵੀ ਸੰਸਥਾ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਸ਼ੇਰਗੜ੍ਹ ਚੀਮਾ ਨੂੰ ਵੀ ਸਮਾਜਿਕ ਤੇ ਲੋਕ ਭਲਾਈ ਕਾਰਜਾਂ ਲਈ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਵਿਸ਼ੇਸ਼ ਸਨਮਾਨ ਦੇ ਕੇ ਹੌਸਲਾ ਅਫਜ਼ਾਈ ਕੀਤੀ | ਸਮਾਗਮ ਦੌਰਾਨ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਵੱਲੋਂ ਸਮਾਜਿਕ ਏਕਤਾ, ਵਾਤਾਵਰਨ ਸੰਭਾਲ ਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਾਬਰ ਜੋਸ਼ ਸਣੇ ਵੱਡੀ ਗਿਣਤੀ 'ਚ ਸਮਾਜ ਸੇਵੀ, ਧਾਰਮਿਕ ਆਗੂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਆਈ. ਦੇ ਉਪਯੋਗ ਭਵਿੱਖ ਦੇ ਸਾਧਨ ਵਿਸ਼ੇ 'ਤੇ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਉਦਘਾਟਨ ਅਗਲੀ ਖ਼ਬਰ ਐਸ.ਬੀ.ਆਈ.ਐਸ. ਏ. ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਦਿੱਤਾ ਮੰਗ ਪੱਤਰ
Ad Position 24