14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਸਰਕਾਰ: ਵਿਨਰਜੀਤ ਸਿੰਘ ਖਡਿਆਲ <br/>

Ad Position 21
No active advertisement
ਅਜੀਤ ਡੈਸਕ 20-05-2026
ਸੁਨਾਮ ਊਧਮ ਸਿੰਘ ਵਾਲਾ, 19 (ਰੁਪਿੰਦਰ ਸਿੰਘ ਸੱਗੂ) - ਸੁਨਾਮ ਵਿਖੇ ਹੋਈ ਪੈੱ੍ਰਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਕੇ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜੋ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ | ਖਡਿਆਲ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨਿਕ ਦਬਾਅ ਅਤੇ ਰਾਜਨੀਤਿਕ ਧੱਕੇਸ਼ਾਹੀ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਅੱਗੇ ਵੀ ਕਿਸੇ ਵੀ ਧੱਕੇਸ਼ਾਹੀ ਦੇ ਖ਼ਿਲਾਫ਼ ਡਟ ਕੇ ਖੜ੍ਹਾ ਰਹੇਗਾ | ਉਨ੍ਹਾਂ ਦੱਸਿਆ ਕਿ ਤੱਕੜੀ ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਦੇ ਸਥਾਨਕ ਵਸਨੀਕ ਹਨ ਅਤੇ ਲੋਕਾਂ ਦੇ ਭਰੋਸੇ ਨਾਲ ਮੈਦਾਨ ਵਿੱਚ ਉੱਤਰੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਲਾਲਚ ਜਾਂ ਦਬਾਅ ਅੱਗੇ ਝੁਕਣ ਵਾਲੀ ਨਹੀਂ ਅਤੇ ਲੋਕਤੰਤਰ ਦੀ ਰੱਖਿਆ ਲਈ ਹਰ ਸੰਘਰਸ਼ ਕੀਤਾ ਜਾਵੇਗਾ | ਖਡਿਆਲ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਆਜ਼ਾਦ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਵੱਲੋਂ ਫ਼ੋਨ ਆ ਰਹੇ ਹਨ ਕਿ ਉਨ੍ਹਾਂ 'ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਉਮੀਦਵਾਰ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਅਕਾਲੀ ਦਲ ਉਸਦੇ ਨਾਲ ਮਜ਼ਬੂਤੀ ਨਾਲ ਖੜ੍ਹੇਗਾ | ਉਨ੍ਹਾਂ ਸੁਨਾਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਤਾਕਤ ਨਾਲ ਸਰਕਾਰ ਨੂੰ ਜਵਾਬ ਦੇਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਰਵਿੰਦਰ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਕੁਲਦੀਪ ਸਿੰਘ, ਸਰਬਜੀਤ ਸਿੰਘ, ਜੁਹਾਰ ਸਿੰਘ, ਕੁਲਵੰਤ ਸਿੰਘ, ਮਨਜੀਤ ਕੌਰ, ਮਲਕੀਤ ਸਿੰਘ, ਬਲਜੀਤ ਕੌਰ, ਹਰਦੇਵ ਸੋਹਾਨੀ, ਜਗਮੋਹਨ ਸਿੰਘ, ਭਗਵਾਨ ਦਾਸ, ਗੀਤਾ ਰਾਣੀ, ਨਿਰਮਲ ਸਿੰਘ, ਸਿਕੰਦਰ ਸਿੰਘ ਚੀਮਾ, ਮਨਪ੍ਰੀਤ ਸਿੰਘ ਬੰਟੀ, ਲਾਡੀ ਗੁਲਸ਼ਨ ਕੁਮਾਰ, ਦਰਸ਼ਨ ਸਿੰਘ ਮਾਸਟਰ, ਰਿੰਕੂ ਕੁਮਾਰ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੀਤੀ ਰੋਸ ਰੈਲੀ
Ad Position 24