06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੁੱਖ ਮੰਤਰੀ ਖ਼ਿਲਾਫ਼ ਦਿੱਤੀ ਦਰਖ਼ਾਸਤ ਸੰਬੰਧੀ ਬਿਆਨ ਦਰਜ ਕਰਵਾਉਣ ਲਈ ਸੰਗਰੂਰ ਪੁਲਿਸ ਨੇ ਸੱਦੇ ਭਾਜਪਾ ਆਗੂ <br/>

Ad Position 21
No active advertisement
ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਦਮਨਜੀਤ ਸਿੰਘ) - ਪੰਜਾਬ 'ਚ ਪਿਛਲੇ ਦਿਨਾਂ ਅੰਦਰ ਵੱਖ-ਵੱਖ ਥਾਵਾਂ 'ਤੇ ਹੋਏ ਬੰਬ ਧਮਾਕਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਤੋਂ ਗ਼ੁੱਸੇ 'ਚ ਆਏ ਭਾਜਪਾ ਦੇ ਆਗੂਆਂ ਵਲੋਂ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਨੂੰ ਦਰਖਾਸਤਾਂ ਦਿੱਤੀਆਂ ਗਈਆਂ ਸਨ | ਸੰਗਰੂਰ 'ਚ ਵੀ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਵਲੋਂ ਰੋਸ ਮਾਰਚ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੂੰ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਗਈ ਸੀ, ਜਿਸ ਸਬੰਧ 'ਚ ਪੁਲਿਸ ਵਲੋਂ ਅੱਜ ਸਰਜੀਵਨ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੱਦਿਆ ਗਿਆ ਸੀ | ਡੀ.ਐਸ.ਪੀ. ਸੰਗਰੂਰ ਦੇ ਦਫ਼ਤਰ ਪਹੁੰਚੇ ਸਰਜੀਵਨ ਜਿੰਦਲ ਨੇ ਦੱਸਿਆ ਕਿ ਅੱਜ ਡੀ.ਐਸ.ਪੀ. ਸੰਗਰੂਰ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਖ਼ਿਲਾਫ਼ ਦਿੱਤੀ ਦਰਖਾਸਤ ਦੇ ਸਬੰਧ ਵਿੱਚ ਸੱਦਿਆ ਗਿਆ ਸੀ ਅਤੇ ਡੀ.ਐਸ.ਪੀ. ਵੱਲੋਂ ਉਨ੍ਹਾਂ ਨੂੰ ਦਰਖਾਸਤ ਸਬੰਧੀ ਆਪਣੇ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਸਰਜੀਵਨ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਿਆਨ ਦਰਜ ਕਰਾਉਣ ਦੀ ਥਾਂ ਡੀ.ਐਸ.ਪੀ. ਨੂੰ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਦਰਖਾਸਤ ਨੂੰ ਹੀ ਉਨ੍ਹਾਂ ਦੇ ਬਿਆਨ ਸਮਝ ਲਿਆ ਜਾਵੇ | ਜਿੰਦਲ ਨੇ ਕਿਹਾ ਕਿ ਉਨ੍ਹਾਂ ਪੁਲਿਸ ਅਧਿਕਾਰੀ ਨੂੰ ਇਹ ਸਪਸ਼ਟ ਕੀਤਾ ਹੈ ਕਿ ਜਾਂ ਤਾਂ ਭਗਵੰਤ ਮਾਨ ਵਲੋਂ ਭਾਜਪਾ 'ਤੇ ਲਗਾਏ ਦੋਸ਼ਾਂ ਨੂੰ ਸਿੱਧ ਕਰਵਾਇਆ ਜਾਵੇ ਜਾਂ ਫਿਰ ਸੰਗਰੂਰ ਭਾਜਪਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਜਾਵੇ | ਇਸ ਮੌਕੇ ਭਾਜਪਾ ਦੇ ਵਫ਼ਦ ਵਿੱਚ ਅਮਨਦੀਪ ਸਿੰਘ ਪੂਨੀਆ, ਰਣਦੀਪ ਦਿਓਲ, ਪਵਨ ਗਰਗ ਸੁਰਜੀਤ ਸਿੰਘ ਰੰਧਾਵਾ ਐਡਵੋਕੇਟ ਸੁਨੀਲ ਗੋਇਲ ਡਿੰਪਲ, ਨਰਿੰਦਰ ਗੁਪਤਾ, ਸੁਰਿੰਦਰ ਸ਼ਰਮਾ, ਸੁਰੇਸ਼ ਬੇਦੀ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ |
ਜਾਂਚ ਉਪਰੰਤ ਹੋਵੇਗੀ ਅਗਲੀ ਕਾਰਵਾਈ - ਡੀ.ਐਸ.ਪੀ.
ਸੰਗਰੂਰ, ਡੀ.ਐਸ.ਪੀ. ਸੰਗਰੂਰ ਦਲਵੀਰ ਸਿੰਘ ਨਾਲ ਇਸ ਮਾਮਲੇ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਬੱਸ ਭਾਜਪਾ ਵਲੋਂ ਦਿੱਤੀ ਗਈ ਦਰਖਾਸਤ ਵਿੱਚ ਅੱਜ ਬਿਆਨ ਦਰਜ ਕਰਾਉਣ ਲਈ ਭਾਜਪਾ ਆਗੂਆਂ ਨੂੰ ਸੱਦਿਆ ਗਿਆ ਸੀ ਅਤੇ ਭਾਜਪਾ ਆਗੂ ਜੋ ਵੀ ਬਿਆਨ ਦਰਜ ਕਰਾਉਣਗੇ ਉਨ੍ਹਾਂ ਬਿਆਨਾਂ ਉਪਰੰਤ ਜਾਂਚ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ, ਉਸ ਸਬੰਧੀ ਕਾਨੂੰਨ ਮੁਤਾਬਿਕ ਕਾਰਵਾਈ ਅੱਗੇ ਵਧਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ 'ਚ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ ਗੈਸ ਦੀ ਨਿਰਵਿਘਨ ਸਪਲਾਈ ਜਾਰੀ - ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਥਾਣਾ ਸਦਰ ਅਹਿਮਦਗੜ੍ਹ ਦੇ ਪਿੰਡਾਂ ਅੰਦਰ ਬੇਖ਼ੌਫ ਚੋਰਾਂ ਦਾ ਕਹਿਰ ਜਾਰੀ <br/>
Ad Position 24