06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜ਼ਿਲ੍ਹਾ ਮਲੇਰਕੋਟਲਾ 'ਚ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ ਗੈਸ ਦੀ ਨਿਰਵਿਘਨ ਸਪਲਾਈ ਜਾਰੀ - ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 21-05-2026
ਮਲੇਰਕੋਟਲਾ, 20 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਭਰਮ ਦੀ ਸਥਿਤੀ ਨਾ ਬਣੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਆਈ.ਓ.ਸੀ.ਐਲ. ਰਿਟੇਲ ਮੈਨੇਜਰ ਸੇਲਜ਼, ਸੈਫ ਜਮਾਇਲ, ਜਨਰਲ ਸਕੱਤਰ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਅਤੇ ਪ੍ਰਧਾਨ ਮਲੇਰਕੋਟਲਾ ਧੂਰੀ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵਿਕੀ ਸ਼ਾਹੀ, ਬੀ.ਪੀ.ਸੀ.ਐਲ. ਕਪਿਲ ਸਿੰਗਲਾ, ਬੀ.ਪੀ.ਸੀ.ਐਲ ਇਸਰਾਰ ਖਾਨ, ਮਾਲਵਾ ਗੈਸ ਏਜੰਸੀ ਗੁਰਮੀਤ ਸਿੰਘ ਤੋਂ ਇਲਾਵਾ ਵੱਖ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਪੈਟਰੋਲੀਅਮ ਪਦਾਰਥਾਂ ਏਜੰਸੀਆਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ ਅਤੇ ਕਿਸੇ ਵੀ ਕਿਸਮ ਦੀ ਘਾਟ ਨਹੀਂ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੈਟਰੋਲ ਪੰਪ ਡੀਲਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਤੇਲ ਦੀ ਜਮਹਾਂਖੋਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੈਮਿਸਟਾਂ ਨੇ ਵੱਖ-ਵੱਖ ਥਾਈਾ ਆਪਣੀਆਂ ਦੁਕਾਨਾਂ ਰੱਖੀਆਂ ਬੰਦ <br/> ਅਗਲੀ ਖ਼ਬਰ ਮੁੱਖ ਮੰਤਰੀ ਖ਼ਿਲਾਫ਼ ਦਿੱਤੀ ਦਰਖ਼ਾਸਤ ਸੰਬੰਧੀ ਬਿਆਨ ਦਰਜ ਕਰਵਾਉਣ ਲਈ ਸੰਗਰੂਰ ਪੁਲਿਸ ਨੇ ਸੱਦੇ ਭਾਜਪਾ ਆਗੂ <br/>
Ad Position 24