06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

3704 ਅਧਿਆਪਕ ਯੂਨੀਅਨ ਵਲੋਂ ਬਦਲੀਆਂ ਦਾ ਕੰਮ ਜਲਦ ਨਿਬੇੜਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 21-05-2026
ਸੁਨਾਮ ਊਧਮ ਸਿੰਘ ਵਾਲਾ, 20 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - 3704 ਅਧਿਆਪਕ ਯੂਨੀਅਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਰੀਏ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਨੂੰ ਲੈ ਕੇ ਗੰਭੀਰ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਬਣਾਈ ਗਈ ਆਨਲਾਈਨ ਬਦਲੀ ਨੀਤੀ ਅਨੁਸਾਰ ਹਰ ਸਾਲ ਜਨਵਰੀ ਮਹੀਨੇ 'ਚ ਬਦਲੀਆਂ ਦਾ ਪੋਰਟਲ ਖੋਲ੍ਹ ਕੇ ਨਵੇਂ ਸੈਸ਼ਨ, ਅਰਥਾਤ ਅਪ੍ਰੈਲ ਮਹੀਨੇ ਤੋਂ ਪਹਿਲਾਂ-ਪਹਿਲਾਂ ਬਦਲੀਆਂ ਦਾ ਸਮੂਹ ਕੰਮ ਮੁਕੰਮਲ ਕੀਤਾ ਜਾਣਾ ਬਣਦਾ ਹੈ, ਤਾਂ ਜੋ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ | ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅੱਧਾ ਸਾਲ ਬੀਤ ਜਾਣ ਦੇ ਬਾਵਜੂਦ ਵੀ ਬਦਲੀਆਂ ਦੀ ਪ੍ਰਕਿਰਿਆ ਲਟਕਾਈ ਜਾ ਰਹੀ ਹੈ | ਭਾਵੇਂ ਵਿਭਾਗ ਵਲੋਂ ਪੋਰਟਲ ਖੋਲ੍ਹ ਦਿੱਤਾ ਗਿਆ ਹੈ, ਪਰ ਬਿਨਾਂ ਕਿਸੇ ਸਪੱਸ਼ਟ ਕਾਰਨ ਇਸ ਨੂੰ ਲਮਕਾਇਆ ਜਾ ਰਿਹਾ ਹੈ | ਜਿਸ ਨਾਲ ਅਧਿਆਪਕ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਣਗਿਣਤ ਅਧਿਆਪਕ ਆਪਣੇ ਘਰਾਂ ਤੋਂ ਸੈਂਕੜੇ ਕਿੱਲੋਮੀਟਰ ਦੂਰ, ਦੁਰਾਡੇ ਤੇ ਬਾਰਡਰ ਦੇ ਜ਼ਿਲਿ੍ਹਆਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਇਹ ਅਧਿਆਪਕ ਰੋਜ਼ਾਨਾ ਮਾਨਸਿਕ, ਪਰਿਵਾਰਕ ਅਤੇ ਆਰਥਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ | ਸਰਕਾਰ ਦੀ ਬਦਲੀ ਨੀਤੀ ਦਾ ਮੁੱਖ ਉਦੇਸ਼ ਹੀ ਅਧਿਆਪਕਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਬਦਲੀ ਦਾ ਮੌਕਾ ਦੇਣਾ ਸੀ, ਪਰ ਮੌਜੂਦਾ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਅਨੁਸਾਰ ਅੰਗਰੇਜ਼ੀ ਦੇ ਵੱਧ ਤੋਂ ਵੱਧ ਸਟੇਸ਼ਨ ਖੋਲ੍ਹ ਜਾਣ ਤਾਂ ਜੋ ਲੰਮੇ ਸਮੇਂ ਤੋਂ ਬਦਲੀਆਂ ਦੀ ਉਡੀਕ ਵਿਚ ਬੈਠੇ ਅੰਗਰੇਜ਼ੀ ਦੇ ਅਧਿਆਪਕ ਬਦਲੀਆਂ ਕਰਵਾ ਸਕਣ | ਇਸ ਮੌਕੇ ਯਾਦਵਿੰਦਰ ਸਿੰਘ, ਰਾਜੇਸ਼ਵਰ ਰਾਏ, ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਬਲਵੰਤ ਸਿੰਘ ਅਤੇ ਵਿਕਰਮ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਾਰਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਲੌਂਗੋਵਾਲ ਹੋਇਆ ਕੂੜੇ ਦੇ ਢੇਰਾਂ 'ਚ ਤਬਦੀਲ <br/>
Ad Position 24